ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਖੇਤ ਮਜ਼ਦੂਰ ਕਿਸਾਨ ਨੇ ਸਿੰਘੂ ਬਾਰਡਰ ਤੇ ਪ੍ਰਾਣ ਤਿਆਗੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਿੰਘੂ ਬਾਰਡਰ ਦਿੱਲੀ ਵਿਖੇ ਸਯੁੰਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਦੌਰਾਨ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਖੇਤ ਮਜ਼ਦੂਰ ਕਿਸਾਨ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਨੇ ਪ੍ਰਾਣ ਤਿਆਗ ਦਿੱਤੇ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 8 ਵਜੇ ਦੇ ਕਰੀਬ ਉਨ੍ਹਾਂ ਨੂੰ ਹਾਰਟ ਅਟੈਕ ਆਇਆ। ਉਨ੍ਹਾਂ ਨੂੰ ਤਰੁੰਤ ਹਸਪਤਾਲ ਪਹੁੰਚਾਇਆ ਗਿਆ।ਸਿਹਤ ਠੀਕ ਹੋਣ ਤੋਂ ਬਾਅਦ ਰਾਤ ਬਾਰਾਂ ਵਜੇ ਦੁਬਾਰਾ ਹੋਏ ਅਟੈਕ ਨਾਲ ਉਹ ਪ੍ਰਾਣ ਤਿਆਗ ਗਏ ਗੋਰਤਲਬ ਹੈ ਕਿ ਸਿੰਘੂ ਬਾਰਡਰ ਤੇ ਸ਼ਹੀਦ ਹੋਏਬਲਦੇਵ ਸਿੰਘ ਛੋਟਾਂ ਦੁਕਾਨਦਾਰ ਸੀ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਚਲ ਰਹੇ ਸੰਘਰਸ਼ ਚ ਸ਼ਾਮਲ ਹੋਣ ਲਈ ਦਿੱਲੀ ਗਏ ਸਨ। ਮੋਦੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਕਰਕੇ ਬਲਦੇਵ ਸਿੰਘ ਬਹੁਤ ਪ੍ਰੇਸ਼ਾਨ ਰਹਿੰਦਾ ਸੀ
byB11 NEWS
-
0