ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਵੱਲੋਂ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਵਿਰੈ ਕਾਨੂੰਨਾਂ ਦੇ ਨੂੰ ਰੱਦ ਕਰਵਾਉਣ ਲਈ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿਖੇ ਮਹਾਰੈਲੀ ਦ ਆਯੋਜਨ ਕੀਤਾ ਗਿਆ ਇਸ ਮੌਕੇ ਸੰਬੋਧਨ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਖੇਤੀ ਵਿਰੋਧੀ ਕਾਨੂੰਨਾਂ ਕਾਰਣ ਕਿਸਾਨਾਂ ਦੇ ਅਨਾਜ ਇਕ ਵੱਡਾ ਹਿੱਸਾ ਵੱਡੇ ਘਰਾਂਣਿਆ ਦੇ ਕਬਜ਼ੇ ਵਿਚ ਚਲਾ ਜਾਏਗਾ ਤੇ ਆਮ ਜਨਤਾ ਭੁੱਖ ਮਾਰੀ ਦਾ ਸ਼ਿਕਾਰ ਹੋ ਕੇ ਰਹਿ ਜਾਵੇਗੀ। ਉਹਨਾਂ ਕਿਹਾ ਕੇਂਦਰ ਸਰਕਾਰ ਅਡਾਨੀਆi ਅਤੇ ਅੰਬਾਨੀਆ ਦੀ ਕਠਪੁਤਲੀ ਬਣ ਕੇ ਉਨ੍ਹਾਂ ਦੇ ਇਸ਼ਾਰਿਆਂ ਤੇ ਮਾਰੂ ਨੀਤੀਆਂ ਲਾਗੂ ਕਰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਜਨ ਅੰਦੋਲਨ ਬਣ ਗਿਆ ਹੈ ਇਸ ਲਈ ਲੋੜ ਹੈ। ਸਾਰਾ ਦੇਸ਼ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਕਰੇ ਕਿਸਾਨ ਅੰਦੋਲਨ ਦੋਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਾਰਿਆਂ ਨੇ ਖੜੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ
byB11 NEWS
-
0