ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਲੌਕਿਕ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਸੈਫਲਾਬਾਦ ਆਦਿ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਬਟਾਲਾ ਪੁੱਜੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਵਲੋਂ ਥਾਂ ਥਾਂ 'ਤੇ ਸੰਗਤਾਂ ਲਈ ਵੱਖ-ਵੱਖ ਤਰਾਂ ਦੇ ਲੰਗਰ ਵੀ ਲਗਾਏ ਗਏ ਸਨ
Tags
BREAKING NEWS PUNJAB