ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਸੁਲਤਾਨਪੁਰ ਲੋਧੀ, 19 ਅਗਸਤ-(ਲਾਡੀ,ਦੀਪ ਚੌਧਰੀ,ੳ.ਪੀ ਚੌਧਰੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ।
ਇਸ ਮੌਕੇ ਗੱਲ ਕਰਦਿਆਂ ਸ. ਬਲਦੇਵ ਸਿੰਘ ਕਲਿਆਣ ਤੇ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਬੀਤੇ ਦਿਨਾਂ ਤੋਂ ਕਈ ਖੇਤਰਾਂ ਵਿੱਚ ਦਰਿਆਵਾਂ ਅੰਦਰ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਜਿਸ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਨੇ ਕੀ ਹਮੇਸ਼ਾ ਹੀ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਮਾਣਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਹੜ੍ਹ ਪੀੜਤਾਂ ਦੀ ਸਹੂਲਤ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਰੋਪੜ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਪਟਿਆਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ, ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤਰਨ ਤਾਰਨ, ਗੁਰਦੁਆਰਾ ਭੱਠਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਲਾ ਨਿਹੰਗ ਰੋਪੜ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਰੂਪਨਗਰ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਲੁਧਿਆਣਾ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਗੁਰਦਾਸਪੁਰ, ਗੁਰਦੁਆਰਾ ਚੋਹਲਾ ਸਾਹਿਬ ਪਾਤਸ਼ਾਹੀ ਪੰਜਵੀਂ ਤਰਨ ਤਾਰਨ, ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜ਼ੀਦਪੁਰ ਫਿਰੋਜ਼ਪੁਰ, ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਕਪੂਰਥਲਾ, ਗੁਰਦੁਆਰਾ ਭਾਈ ਤਾਰਾ ਸਿੰਘ ਜੀ ਸ਼ਹੀਦ ਪਿੰਡ ਵਾਂ ਤਰਨ ਤਾਰਨ, ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਰੱਤੋਕੇ ਤਰਨ ਤਾਰਨ ਵਿਖੇ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਪੀੜਤਾਂ ਦੇ ਨਾਲ ਹੈ ਅਤੇ ਸੰਗਤਾਂ ਨੂੰ ਅਪੀਲ ਹੈ ਕਿ ਉਹ ਲੋੜ ਪੈਣ ਤੇ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਸਹਾਇਤਾ ਲਈ ਸੰਪਰਕ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਤੇ ਸਕੱਤਰ ਸ. ਪ੍ਰਤਾਪ ਸਿੰਘ ਤੋਂ ਇਲਾਵਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਅਵਤਾਰ ਸਿੰਘ, ਸ. ਸਰਵਣ ਸਿੰਘ ਤੇ ਹੋਰ ਹਾਜ਼ਰ ਸਨ।
Previous Post Next Post