ਹੜ੍ਹ ਪ੍ਰਭਾਵਿਤ ਲੋਕਾਂ ਲਈ 130 ਰਾਸ਼ਨ ਕਿੱਟਾਂ ਦੀ ਵੰਡ

ਸੁਲਤਾਨਪੁਰ ਲੋਧੀ, 7 ਸਤੰਬਰ:(ਲਾਡੀ,ਦੀਪ ਚੋਧਰੀ,ੳ ਪੀ ਚੋਧਰੀ)ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ  ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਸਮੱਗਰੀ ਦੇ ਨਾਲ-ਨਾਲ ਰਾਸ਼ਨ ਕਿੱਟਾਂ ਦੀ ਵੰਡ ਲਗਾਤਾਰ ਜਾਰੀ ਹੈ। ਇਨ੍ਹਾਂ ਰਾਸ਼ਨ ਕਿੱਟਾਂ ਵਿੱਚ ਆਟਾ, ਚਾਵਲ, ਦਾਲਾਂ, ਤੇਲ ਅਤੇ ਹੋਰ ਰੋਜ਼ਮਰਾ ਦੀ ਵਰਤੋਂ ਵਾਲੀਆਂ ਚੀਜ਼ਾਂ ਸ਼ਾਮਲ ਹਨ। ਅੱਜ ਸੁਲਤਾਨਪੁਰ ਲੋਧੀ ਦੇ ਐਸਡੀਐਮ ਅਲਕਾ ਕਾਲੀਆ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ 130 ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਗਈਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਰਫ ਲੋਕਾਂ ਹੀ ਨਹੀਂ, ਸਗੋਂ ਪਸ਼ੂ ਧਨ ਦੀ ਸੰਭਾਲ ਲਈ ਵੀ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਪਸ਼ੂਆਂ ਲਈ ਵੱਖਰੀਆਂ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ ਜੋ 24 ਘੰਟੇ ਸੇਵਾਵਾਂ ਨਿਭਾ ਰਹੀਆਂ ਹਨ। ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਲਈ ਚਾਰਾ ਅਤੇ ਫੀਡ ਦੀ ਨਿਰੰਤਰ ਵੰਡ ਕੀਤੀ ਜਾ ਰਹੀ ਹੈ, ਨਾਲ ਹੀ  ਪਸ਼ੂਆਂ ਦੇ ਇਲਾਜ ਲਈ ਵੀ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਨਿਰੰਤਰ ਕੰਮ ਕਰ ਰਹੀਆਂ ਹਨ।
ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਮਦਦ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾ ਰਿਹਾ ਹੈ ਅਤੇ ਕਿਸੇ ਵੀ ਸਹਾਇਤਾ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 62800-49331, 01822-231990 'ਤੇ ਸੰਪਰਕ ਕੀਤਾ ਦਾ ਸਕਦਾ ਹੈ।
Previous Post Next Post