ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਯਾਤਰਾ 21 ਨਵੰਬਰ ਨੂੰ ਹੋਵੇਗੀ ਕਪੂਰਥਲਾ ‘ਚ ਦਾਖਲ

ਕਪੂਰਥਲਾ, 23 ਸਤੰਬਰ: (ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ)ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਬੰਧੀ ਪੰਜਾਬ ਸਰਕਾਰ ਵਲੋਂ ਸਜਾਈ ਜਾ ਰਹੀ ਵਿਸ਼ੇਸ਼ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਇਹ ਯਾਤਰਾ 21 ਨਵੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਹੁੰਦੀ ਹੋਈ ਕਪੂਰਥਲਾ ਜ਼ਿਲ੍ਹੇ ਵਿੱਚ ਦਾਖਲ ਹੇਵੇਗੀ ।ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਹ ਯਾਤਰਾ ਗੋਇੰਦਵਾਲ ਸਾਹਿਬ ਤੋਂ ਮੁੰਡੀ ਮੋੜ , ਫੱਤੂਢੀਂਗਾ ਹੁੰਦੀ ਹੋਈ ਕਪੂਰਥਲਾ ਪੁੱਜੇਗੀ ਜਿੱਥੋਂ ਅੱਗੇ ਕਰਤਾਰਪੁਰ ਜਾਵੇਗੀ ।
ਇਸ ਸਬੰਧੀ ਯਾਤਰਾ ਦੌਰਾਨ ਵੱਖ-ਵੱਖ ਸੰਸਥਾਵਾਂ ਵਲੋਂ ਲਗਾਏ ਜਾਣ ਵਾਲੇ ਲੰਗਰਾਂ ਦੀ ਥਾਂ ਦਾ ਵੀ ਜਾਇਜ਼ਾ ਲਿਆ ਜਾਵੇ ਤਾਂ ਜੋ ਆਵਾਜਾਈ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪੈਦਾ ਨਾ ਹੋਵੇ। ਸੰਗਤਾਂ ਲਈ  ਪੀਣ ਵਾਲੇ ਪਾਣੀ ਦੇ ਯੋਗ ਪ੍ਰਬੰਧ ਕਰਨ ਦੇ ਨਾਲ-ਨਾਲ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਯਾਤਰਾਂ ਦੇ ਰੂਟ ਦਾ ਵੀ ਨਿਰੀਖਣ ਕਰਨ ਤੇ ਸੜਕਾਂ ਦੀ ਮੁਰੰਮਤ ਆਦਿ ਦਾ ਕੰਮ ਵੀ ਮੁਕੰਮਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਦੇ ਰੂਟੇ ‘ਤੇ ਲਾਈਟਾਂ ਦੇ ਵੀ ਯੋਗ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਇਸ ਤੋਂ ਇਲਾਵਾ ਸੰਗਤ ਦੀ ਸਹੂਲਤ ਲਈ ਮੋਬਾਇਲ ਮੈਡੀਕਲ ਟੀਮਾਂ ਤਾਇਨਾਤ ਕਰਨ ਤੋਂ ਇਲਾਵਾ ਆਰਜ਼ੀ ਪਖਾਨਿਆਂ ਦੀ ਵੀ ਵਿਵਸਥਾ ਕਰਨ ਦੇ ਹੁਕਮ ਦਿੱਤੇ ਗਏ ਹਨ।

Previous Post Next Post