ਪੰਜਾਬ ਅੰਦਰ ਹੜ ਆਉਣ ਲਈ ਆਪ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ : ਸੁਖਬੀਰ ਬਾਦਲ

ਸੁਲਤਾਨਪੁਰ ਲੋਧੀ,,20 ਸਤੰਬਰ (ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ)
ਪੰਜਾਬ ਅੰਦਰ ਹੜ ਆਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਅਤੇ ਆਹਲੀ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਝੂਠੇ ਲਾਰੇ ਲਾ ਕੇ ਸੱਤਾ ਹਾਸਲ ਕਰਨ ਵਾਲੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੁਣ ਆਖਰੀ ਸਾਹਾਂ ਤੇ ਹੈ ਕਿਉਂਕਿ ਪੰਜਾਬ ਦੇ ਲੋਕਾਂ ਅੰਦਰ ਮੌਜੂਦਾ ਸਰਕਾਰ ਪ੍ਰਤੀ ਭਾਰੀ ਰੋਸ ਹੈ। ਸੁਖਬੀਰ ਸਿੰਘ ਬਾਦਲ ਨੇ ਹੜ ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨਾਲ ਡੱਟ ਕੇ ਖੜੀ ਹੈ ਅਤੇ ਖੜੀ ਰਹੇਗੀ। ਉਹਨਾਂ ਮੰਡ ਖੇਤਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਭਰੋਸਾ ਦਵਾਇਆ ਕਿ  ਅਗਲੀ ਫਸਲ ਬੀਜਣ ਤੱਕ ਕਿਸਾਨਾਂ ਦੀ ਹਰ ਤਰਾਂ ਦੀ ਮਦਦ ਕੀਤੀ ਜਾਵੇਗੀ।   ਸੀਨੀਅਰ ਨੌਜਵਾਨ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ ਨੇ ਸੁਖਬੀਰ ਸਿੰਘ ਬਾਦਲ ਨੂੰ ਮੰਡ ਖੇਤਰ ਦੇ ਪ੍ਰਭਾਵਿਤ ਇਲਾਕੇ ਅਤੇ ਲੋਕਾਂ ਦੀਆਂ ਲੋੜਾਂ ਬਾਰੇ ਵਿਸਥਾਰ ਨਾਲ ਦੱਸਿਆ ਜਿਸ ਤੇ ਸੁਖਬੀਰ ਸਿੰਘ ਬਾਦਲ ਨੇ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਵਾਇਆ ਅਤੇ ਕਿਹਾ ਕਿ ਇਹ ਮੌਕਾ ਪੀੜਿਤ ਲੋਕਾਂ ਦੇ ਨਾਲ ਖੜੇ ਹੋਣ ਦਾ ਹੈ ਜਿਸ ਤੋਂ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਪਿੱਛੇ ਨਹੀਂ ਹਟੇਗਾ।     ਪਿੰਡ ਆਹਲੀ ਕਲਾਂ ਵਿਖੇ ਸੇਵਾਮੁਕਤ ਸਕੱਤਰ ਮਹਿੰਦਰ ਸਿੰਘ ਆਹਲੀ ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ,  ਸਰਪੰਚ ਸ਼ਮਿੰਦਰ ਸਿੰਘ ਸੰਧੂ, ਜਥੇਦਾਰ ਰਣਜੀਤ ਸਿੰਘ ਆਹਲੀ ਖੁਰਦ, ਕਿਸਾਨ ਆਗੂ ਰਸ਼ਪਾਲ ਸਿੰਘ ਸੰਧੂ ਆਦਿ ਨੇ ਸੁਖਬੀਰ ਸਿੰਘ ਬਾਦਲ ਨੂੰ ਮੰਡ ਖੇਤਰ ਦੇ ਹਾਲਾਤਾਂ ਅਤੇ ਲੋੜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਡੀਜ਼ਲ ਲਈ ਦੋ ਲੱਖ ਰੁਪਏ ਨਕਦ ਦਿੱਤੇ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਲੋਕ ਬਹੁਤ ਜਿਆਦਾ ਇਹਨਾਂ ਪ੍ਰਭਾਵਿਤ ਪਿੰਡਾਂ ਵਿੱਚ ਗਰੀਬ ਹਨ, ਉਹਨਾਂ ਨੂੰ 50 ਹਜਾਰ ਪ੍ਰਤੀ ਨਗਦ ਮਦਦ ਵੀ ਕੀਤੀ ਜਾਵੇਗੀ ਜਿਸ ਦੇ ਲਈ ਉਹਨਾਂ ਨੇ ਬੰਟੀ ਰੋਮਾਣਾ ਅਤੇ ਰੋਜੀ ਬਰਕੰਦੀ ਨੂੰ ਜਿਲਾ ਕਪੂਰਥਲਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਜੋ ਇਹਨਾਂ ਲੋਕਾਂ ਦੀ ਇਲਾਕੇ ਦੇ ਲੋਕਾਂ ਦੀ ਮਦਦ ਨਾਲ ਪਹਿਚਾਣ ਕਰਕੇ ਇੱਕ ਰਿਪੋਰਟ ਤਿਆਰ ਕਰਨਗੇ। ਉਨਾਂ ਪ੍ਰਭਾਵਿਤ ਲੋਕਾਂ ਲਈ ਫਸਲ ਬੀਜਣ ਵਾਸਤੇ ਬੀਜ ਅਤੇ ਪਸ਼ੂਆਂ ਲਈ ਆਚਾਰ ਵੀ ਦੇਣ ਦਾ ਐਲਾਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਇੱਕ ਸਾਲ ਦੇ ਅੰਦਰ ਅੰਦਰ ਪੱਕੇ ਬੰਨ ਬਣਾ ਕੇ ਲੋਕਾਂ ਨੂੰ ਹੜ੍ਹਾਂ ਦੀ ਬਿਮਾਰੀ ਤੋਂ ਪੱਕੇ ਤੌਰ ਤੇ ਛੁਟਕਾਰਾ ਦਵਾਇਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਇਲਾਕੇ ਦੀਆਂ ਮੁਸ਼ਕਲਾਂ ਅਤੇ ਲੋੜਾਂ ਬਾਰੇ ਮੰਗ ਪੱਤਰ ਵੀ ਸੌਂਪਿਆ।
ਪਿੰਡ ਭਰੋਆਣਾ ਵਿਖੇ ਐਸਜੀਪੀਸੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜੀ: ਸਵਰਨ ਸਿੰਘ ਮੈਂਬਰ ਪੀਏਸੀ ਅਕਾਲੀ ਦਲ ਆਦਿ ਨੇ ਸੁਖਬੀਰ ਸਿੰਘ ਬਾਦਲ ਨੂੰ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਪਿੰਡ ਸੂਜੋਕਾਲੀਆ, ਮੰਗੂਪੁਰ, ਬਾਜਾ ਆਦਿ ਤੋਂ ਆਏ ਕਿਸਾਨਾਂ ਦੀ ਬੰਨ ਬੰਨਣ ਲਈ ਤਾਰ ਵਾਸਤੇ ਸਹਾਇਤਾ ਮੰਗਣ ਤੇ ਸੁਖਬੀਰ ਸਿੰਘ ਬਾਦਲ ਨੇ ਵੱਧ ਤੋਂ ਵੱਧ ਮਦਦ ਦੇਣ ਦਾ ਭਰੋਸਾ ਦਵਾਇਆ। ਉਹਨਾਂ ਪਿੰਡ ਭਰੋਆਣਾ, ਮੰਡ ਇੰਦਰਪੁਰ, ਸਰੂਪਵਾਲ ਆਦਿ ਨੂੰ ਵੇਈਂ ਦੀ ਪੈਂਦੀ ਮਾਰ ਤੋਂ ਬਚਾਉਣ ਲਈ ਵੀ ਉਹਨਾਂ ਦੀ ਮੰਗ ਤੇ ਪੋਕ ਮਸ਼ੀਨ ਅਤੇ ਡੀਜ਼ਲ ਦੇਣ ਦਾ ਐਲਾਨ ਕੀਤਾ। ਉਨਾਂ ਇਹ ਵੀ ਕਿਹਾ ਕਿ ਲੋੜਵੰਦ ਲੋਕਾਂ ਨੂੰ ਕਣਕ ਵੀ ਦਿੱਤੀ ਜਾਵੇਗੀ। ਕਿਸਾਨਾਂ ਨੇ ਬੰਨ ਬੰਨਣ ਤੇ ਖੇਤਾਂ ਦੀ ਸਫਾਈ ਲਈ ਡੀਜ਼ਲ ਦੀ ਮੰਗ ਕੀਤੀ।
ਇਸ ਮੌਕੇ ਪਰਮਬੰਸ ਸਿੰਘ ਬੰਟੀ ਰੋਮਾਣਾ, ਬਚਿੱਤਰ ਸਿੰਘ ਕੋਹਾੜ, ਹਰਜਾਪ ਸਿੰਘ ਸੰਘਾ, ਜਥੇਦਾਰ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ, ਕੌਮੀ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਮੀਰੇ ਸਾਬਕਾ ਚੇਅਰਮੈਨ, ਐਸਸੀ ਵਿੰਗ ਦੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਬੂਲੇ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਆਡੀਸ਼ਨਲ ਮੈਨੇਜਰ ਚੰਚਲ ਸਿੰਘ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ, ਯੂਥ ਅਕਾਲੀ ਦਲ ਦੇ ਪ੍ਰਧਾਨ ਮਨਜੀਤ ਸਿੰਘ ਗੋਲਡੀ ਸਰਪੰਚ ਡੌਲਾ, ਜਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਦਰਬਾਰਾ ਸਿੰਘ ਵਿਰਦੀ, ਜਥੇਦਾਰ ਦਿਲਬਾਗ ਸਿੰਘ ਗਿੱਲ ਐਮ ਡੀ,ਅਰੁਣਦੀਪ ਸਿੰਘ ਸੈਦਪੁਰ, ਸਤਨਾਮ ਸਿੰਘ ਰਾਮੇ, ਸਰਪੰਚ ਕਾਰਜ ਸਿੰਘ ਤਕੀਆ, ਸਾਬਕਾ ਸਰਪੰਚ ਸਰੂਪ ਸਿੰਘ ਭਰੋਆਣਾ, ਜਥੇਦਾਰ ਹਰਜਿੰਦਰ ਸਿੰਘ ਲਾਡੀ, ਸਰਪੰਚ ਸਰਬਨ ਲਾਲ, ਸਰਪੰਚ ਜਸਬੀਰ ਸਿੰਘ, ਬਲਦੇਵ ਸਿੰਘ ਖਾਲਸਾ, ਦਿਆਲ ਸਿੰਘ ਦੀਪੇਵਾਲ, ਬਾਬਾ ਭਜਨ ਸਿੰਘ, ਮੁਖਤਿਆਰ ਸਿੰਘ ਖਿੰਡਾ, ਬਲਵਿੰਦਰ ਸਿੰਘ ਤੁੜ, ਹੈ ਬਚਿੱਤਰ ਸਿੰਘ ਹੋਠੀ, ਬੀਬੀ ਬਲਜੀਤ ਕੌਰ ਕਮਾਲਪੁਰ ਆਦਿ ਵੀ ਹਾਜ਼ਰ ਸਨ।
Previous Post Next Post