ਰਾਜ ਸਭਾ ਮੈਂਬਰ ਸੰਜੇ ਸਿੰਘ ਵਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ

ਸੁਲਤਾਨਪੁਰ ਲੋਧੀ/ਕਪੂਰਥਲਾ, 6 ਸਤੰਬਰ (,ਲਾਡੀ,ਦੀਪ ਚੌਧਰੀ,ੳ ਪੀ  ਚੌਧਰੀ)
ਰਾਜ ਸਭਾ ਮੈਂਬਰ ਸੰਜੇ ਸਿੰਘ ਵਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੀ ਮੌਜੂਦ ਸਨ।
ਉਨ੍ਹਾਂ ਮੰਡ ਇੰਦਰਪੁਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਹੜ੍ਹ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੂਰੀ ਮਜ਼ਬੂਤੀ ਤੇ ਦ੍ਰਿੜਤਾ ਨਾਲ ਹੜ੍ਹ ਪੀੜਤ ਲੋਕਾਂ ਨਾਲ ਖੜੀ ਹੈ।
ਉਨ੍ਹਾਂ ਕਿਹਾ  ਕਿ ਪੰਜਾਬ ਸੂਬੇ ਵਿੱਚ ਆਏ ਹੜ੍ਹਾਂ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਤੇ ਪਸ਼ੂ ਧਨ ਦੇ ਨਾਲ-ਨਾਲ ਆਮ ਲੋਕਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਦੇ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਹ ਵੀ ਕਿਹਾ ਕਿ ਜਿਥੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਉਥੇ ਹੀ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਸੂਬੇ ਦੇ ਲੋਕਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਣ ਅਤੇ ਜਿੰਦਗੀ ਨੂੰ ਮੁੜ ਤੋਂ ਆਮ ਵਾਂਗ ਸ਼ੁਰੂ ਕਰਨ ਲਈ ਵੱਡੇ ਪੱਧਰ ’ਤੇ ਵਿੱਤੀ ਪੈਕੇਜ ਦਾ ਐਲਾਨ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇਕੇ ਉਹਨਾਂ ਦੀਆਂ ਦੁੱਖ ਤਕਲੀਫਾਂ ਨੂੰ ਕੁਝ ਘੱਟ ਕੀਤਾ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕਿਸੇ ਔਖੀ ਘੜੀ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਪੰਜਾਬ ਨੇ ਹਮੇਸ਼ਾਂ ਦੀ ਮੋਹਰੇ ਹੋ ਕੇ ਦੇਸ਼ ਅਤੇ ਦੇਸ ਵਾਸੀਆਂ ਦੀ ਰੱਖਿਆ ਕਰਨ ਵਿੱਚ  ਵੱਡਮੁੱਲਾ ਯੋਗਦਾਨ ਪਾਇਆ ਹੈ।
ਇਸ ਮੌਕੇ ਰਾਜ ਸਭਾ ਮੈਂਬਰ ਸੰਜੇ ਸਿੰਘ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੀ ਵੰਡੀ ਗਈ। 
Previous Post Next Post