ਪਰਾਲ਼ੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਹਾਟਸਪਾਟ ਪਿੰਡਾਂ ਵਿੱਚ ਪੁੱਜੇ ਐਸ ਡੀ ਐਮਜ

 ਸੁਲਤਾਨਪੁਰ ਲੋਧੀ, ਕਪੂਰਥਲਾ , 22 ਸਤੰਬਰ,(ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ,)
ਕਪੂਰਥਲਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਮਿਲਾਕੇ ਨਿਪਟਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਾਸਤੇ ਐਸ ਡੀ ਐਮਜ ਦੀ ਅਗਵਾਈ ਹੇਠ ਖੇਤੀਬਾੜੀ, ਸਹਿਕਾਰਤਾ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਵੱਲੋਂ ਹਾਟ ਸਪਾਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ । 
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਬੀਤੇ ਦਿਨੀਂ ਜ਼ਿਲ੍ਹਾ ਕਪੂਰਥਲਾ ਵਿੱਚ ਪਿਛਲੇ ਸੀਜ਼ਨ ਦੌਰਾਨ 3 ਜਾਂ ਉਸ ਤੋਂ ਵੱਧ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਾਲੇ 27 ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਹੁਕਮ ਦਿੱਤੇ ਗਏ ਸਨ ।

ਇਸੇ ਤਹਿਤ ਐਸ ਡੀ ਐਮ ਕਪੂਰਥਲਾ ਮੇਜਰ ਇਰਵਿਨ ਕੌਰ , ਭੁਲੱਥ ਦੇ ਐਸ ਡੀ ਐਮ ਡੈਵੀ ਗੋਇਲ਼ ਤੇ ਸੁਲਤਾਨਪੁਰ ਲੋਧੀ ਦੇ ਐਸ ਡੀ ਐਮ ਅਲਕਾ ਕਾਲੀਆ ਵੱਲੋਂ ਵੱਖ - ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ । 
Previous Post Next Post