14 ਨਵੰਬਰ ਨੂੰ ਆਉਣਗੇ ਨਤੀਜੇ

ਸੁਲਤਾਨਪੁਰ ਲੋਧੀ,6ਅਕਤੂਬਰ,(ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ,) ਭਾਰਤ ਦੇ ਚੋਣ ਕਮਿਸ਼ਨ ਵੱਲੋਂ ਬਿਹਾਰ ਵਿਧਾਨ ਸਭਾ ਦੇ ਨਾਲ ਪੰਜਾਬ ਦੀ ਇੱਕ ਸੀਟ ਜੋ ਖਾਲੀ  ਹੋਈ ਸੀ ਦਾ ਵੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਪੰਜਾਬ ਵਿੱਚ ਤਰਨ ਤਾਰਨ ਵਿਧਾਨ ਸਭਾ ਚੋਣ ਲਈ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਤਰਨ ਤਾਰਨ ਜ਼ਿਮਨੀ ਚੋਣ 11 ਨਵੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ।
ਇਸ ਸੀਟ ਲਈ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਇਹ ਵੀ ਵਰਣਨਯੋਗ ਹੈ ਕਿ ਇਹ ਸੀਟ ਡਾ. ਕਸ਼ਮੀਰ ਸਿੰਘ ਦੀ ਮੌਤ ਹੋਣ ਤੋਂ ਬਾਅਦ ਖਾਲੀ ਹੋ ਗਈ ਸੀ।
Previous Post Next Post