ਪੰਜਾਬ ਸਰਕਾਰ ਦੇਸ਼ ਵਿਚ ਪਹਿਲੀ ਅਜਿਹੀ ਸਰਕਾਰ ਹੈ ਜਿਸਨੇ ਬਰਬਾਦ ਹੋਈ ਫ਼ਸਲ ਲਈ ਪ੍ਰਤੀ ਏਕੜ 20 ਹਜ਼ਾਰ ਰੁਪੈ ਮੁਆਵਜ਼ੇ ਦੀ ਵੰਡ ਕੀਤੀ

ਸੁਲਤਾਨਪੁਰ ਲੋਧੀ) 15 ਅਕਤੂਬਰ:( ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ )ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਪਿੰਡ ਕਿਸ਼ਨ ਸਿੰਘ ਵਾਲਾ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੀ ਵੰਡ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕੀਤੀ ਗਈ ਹੈ ।
ਉਨ੍ਹਾਂ ਕਪੂਰਥਲਾ ਜਿਲ਼੍ਹੇ ਦੇ ਪਿੰਡਾਂ ਕਿਸ਼ਨ ਸਿੰਘ ਵਾਲਾ , ਚੱਕ ਪੱਤੀ ਬਾਲੂ ਬਹਾਦਰ , ਹੁਸੈਨਪੁਰ ਬੂਲੇ ਦੇ ਲਗਭਗ 25 ਕਿਸਾਨਾਂ ਨੂੰ ਫਸਲਾਂ ਦੇ ਖਰਾਬੇ , ਘਰਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ । ਪੀੜ੍ਹਤ ਨੂੰ ਮੁਆਵਜ਼ਾ ਰਾਸ਼ੀ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆ ਗਈ ਹੈ ।
ਕੈਬਨਿਟ ਮੰਤਰੀ ਸ ਭੁੱਲਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡਣ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਵਾਅਦੇ ਮੁਤਾਬਕ ਦੀਵਾਲੀ ਤੋਂ ਪਹਿਲਾਂ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਵੰਡ ਕੀਤੀ ਗਈ ਹੈ । ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿਚ ਪਹਿਲੀ ਅਜਿਹੀ ਸਰਕਾਰ ਹੈ ਜਿਸਨੇ ਬਰਬਾਦ ਹੋਈ ਫ਼ਸਲ ਲਈ ਪ੍ਰਤੀ ਏਕੜ 20 ਹਜ਼ਾਰ ਰੁਪੈ ਮੁਆਵਜ਼ੇ ਦੀ ਵੰਡ ਕੀਤੀ ਹੈ ।

Post a Comment

Previous Post Next Post