21 ਹਜ਼ਾਰ ਐਫ.ਆਈ.ਆਰਜ਼ ਦਰਜ ਹੋਈਆਂ ਹਨ ਤੇ 34 ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ ਭੇਜਿਆ ਗਿਆ ਹੈ।

ਕਪੂਰਥਲਾ, 27 ਅਕਤੂਬਰ:( ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ)ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਦੇ ਖਾਤਮੇ ਲਈ ਛੇੜੇ ਗਏ “ਯੁੱਧ ਨਸ਼ੇ ਵਿਰੁੱਧ “ ਦਾ ਤੀਜਾ ਪੜਾਅ ਜਲਦ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਲਈ ਵਿਲੇਜ ਡਿਫੈਂਸ ਕਮੇਟੀਆਂ/ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਬਕਾਇਦਾ ਸਿਖਲਾਈ ਦਿੱਤੀ ਜਾਵੇਗੀ।  ਇਹ ਸਿਖਲਾਈ ਪ੍ਰਕਿਰਿਆ 6 ਤੇ 7 ਨਵੰਬਰ ਨੂੰ ਪੂਰੇ ਪੰਜਾਬ ਭਰ ਵਿਚ ਹੋਵੇਗੀ।
ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਕੋਆਰਡੀਨੇਟਰਾਂ, ਬਲਾਕ ਕੋਆਰਡੀਨੇਟਰਾਂ ਦੀ ਮੀਟਿੰਗ ਦੌਰਾਨ ਸੰਸਦ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੇ ਗਏ ਯੁੱਧ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਅਲਾਮਤ ਨੂੰ ਖਤਮ ਕਰਕੇ ਸਾਹ ਲਵੇਗੀ।
ਇਸ ਮੌਕੇ ਯੂਥ ਡਿਵੈਲਪਮੈਂਟ ਬੋਰਡ ਦੇ ਵਾਇਸ ਚੇਅਰਮੈਨ ਤੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਦੁਆਬਾ ਜ਼ੋਨ ਦੇ ਕੋਆਰਡੀਨੇਟਰ ਸ੍ਰੀ ਨਯਨ ਛਾਬੜਾ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ ਸ੍ਰੀ ਗੌਰਵ ਤੂਰਾ ਵੀ ਹਾਜ਼ਰ ਸਨ।
ਡਾ.ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 8 ਮਹੀਨੇ ਪਹਿਲਾਂ ਸ਼ੁਰੂ ਕੀਤੇ ਗਏ “ਯੁੱਧ ਨਸ਼ੇ ਵਿਰੁੱਧ “ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ 21 ਹਜ਼ਾਰ ਐਫ.ਆਈ.ਆਰਜ਼ ਦਰਜ ਹੋਈਆਂ ਹਨ ਤੇ 34 ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ ਭੇਜਿਆ ਗਿਆ ਹੈ। 
Previous Post Next Post