ਨਗਰ ਨਿਗਮ ਫਗਵਾੜਾ ਦਾ ਪ੍ਰਾਪਰਟੀ ਟੈਕਸ ਦਫ਼ਤਰ 31 ਅਕਤੂਬਰ ਤੱਕ ਵੀਕਐਂਡ 'ਤੇ ਵੀ ਖੁੱਲ੍ਹਾ ਰਹੇਗਾ

ਫਗਵਾੜਾ, 23 ਅਕਤੂਬਰ, (ਲਾਡੀ,ਦੀਪ ਚੋਧਰੀ,ਉ ਪੀ ਚੋਧਰੀ)
ਸ਼ਹਿਰਵਾਸੀਆਂ ਨੂੰ ਪ੍ਰਾਪਰਟੀ ਟੈਕਸ ਲਈ ਚੱਲ ਰਹੀ ਵਨ ਟਾਈਮ ਸੈਟਲਮੈਂਟ ਪਾਲਿਸੀ-2025 ਦੇ ਲਾਭ ਪ੍ਰਾਪਤ ਕਰਨ ਵਿੱਚ ਸਹੂਲਤ ਦੇਣ ਲਈ, ਨਗਰ ਨਿਗਮ ਫਗਵਾੜਾ ਨੇ ਐਲਾਨ ਕੀਤਾ ਹੈ ਕਿ ਨਗਰ ਨਿਗਮ ਦਾ ਪ੍ਰਾਪਰਟੀ ਟੈਕਸ ਦਫ਼ਤਰ 31 ਅਕਤੂਬਰ, 2025 ਤੱਕ ਵੀਕਐਂਡ 'ਤੇ ਵੀ ਖੁੱਲ੍ਹਾ ਰਹੇਗਾ।
ਮੇਅਰ  ਰਾਮ ਪਾਲ ਉੱਪਲ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨਾਗਰਿਕਾਂ ਦੀ ਭਲਾਈ ਅਤੇ ਸਹੂਲਤ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਫਗਵਾੜਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੇ ਪ੍ਰਾਪਰਟੀ ਟੈਕਸ ਦੇ ਬਕਾਏ ਹਨ, ਉਹ  31 ਅਕਤੂਬਰ, 2025 ਤੱਕ ਨਗਰ ਨਿਗਮ ਦਫ਼ਤਰ ਵਿੱਚ ਆਪਣੇ ਬਕਾਏ ਜਮ੍ਹਾ ਕਰਵਾ ਕੇ ਇਸ ਯੋਜਨਾ ਦਾ ਲਾਭ ਉਠਾਣਾ ਯਕੀਨੀ ਬਣਾਉਣ।
ਇਸ ਮੌਕੇ ਕਮਿਸ਼ਨਰ, ਨਗਰ ਨਿਗਮ ਫਗਵਾੜਾ ਡਾ. ਅਕਸ਼ਿਤਾ ਗੁਪਤਾ  ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਰਾਹੀਂ ਪ੍ਰਾਪਰਟੀ ਟੈਕਸ ਮਾਲਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ, ਜੋ 31 ਅਕਤੂਬਰ, 2025 ਤੱਕ ਆਪਣੇ ਬਕਾਇਆ ਪ੍ਰਾਪਰਟੀ ਟੈਕਸ ਦਾ ਪੂਰਾ ਭੁਗਤਾਨ ਕਰਦੇ ਹਨ, ਉਨ੍ਹਾਂ ਨੂੰ ਵਿਆਜ ਅਤੇ ਜੁਰਮਾਨੇ ਵਿੱਚ 50% ਦੀ ਛੋਟ ਦਿੱਤੀ ਜਾਵੇਗੀ।
Previous Post Next Post