ਕਪੂਰਥਲਾ, 27 ਅਕਤੂਬਰ ( ਲਾਡੀ,ਦੀਪ ਚੋਧਰੀ ,ਉ.ਪੀ.ਚੋਧਰੀ )ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਸੁਲਤਾਨਪੁਰ ਲੋਧੀ ਵਿਖੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸਮੁੱਚੇ ਪ੍ਰਬੰਧ ਜਲਦ ਤੋਂ ਜਲਦ ਮੁਕੰਮਲ ਕਰਨਾ ਯਕੀਨੀ ਬਣਾਉਣ ਤਾਂ ਜੋ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ।
ਅੱਜ ਇੱਥੇ ਆਪਣੇ ਦਫਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸੰਤ ਘਾਟ ਤੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਤੱਕ 4 ਨਵੰਬਰ ਨੂੰ ਸਜਾਇਆ ਜਾਵੇਗਾ।
ਇਸ ਸਬੰਧੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਪੂਰਾ ਕਰਨਾ ਹਰ ਹਾਲ ਯਕੀਨੀ ਬਣਾਉਣ।
ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਰਜ਼ੀ ਪਖਾਨੇ, ਪੀਣ ਵਾਲਾ ਸਾਫ ਪਾਣੀ ਤੇ ਪੂਰੇ ਸੁਲਤਾਨਪੁਰ ਲੋਧੀ ਵਿਚ ਸਾਫ ਸਫਾਈ ਦੇ ਕੰਮ ਨੂੰ ਪਹਿਲੇ ਦੇ ਆਧਾਰ ‘ਤੇ ਕੀਤੇ ਜਾਣ ਨੂੰ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਗਰ ਕੀਰਤਨ ਲਈ ਰਾਸਤੇ ਦੀ ਸਾਫ ਸਫਾਈ ਯਕੀਨੀ ਬਣਾਈ ਜਾਵੇ,ਕਿਉਂਕਿ ਇਸੇ ਰਾਸਤੇ ਤੋਂ ਨਗਰ ਕੀਰਤਨ ਸਜਾਇਆ ਜਾਣਾ ਹੈ।
ਉਨ੍ਹਾਂ ਐਸ.ਡੀ.ਐਮ. ਸੁਲਤਾਨਪੁਰ ਲੋਧੀ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ।
ਉਨ੍ਹਾਂ ਨਗਰ ਨਿਗਮ ਨੂੰ ਵੇਂਈ ਕੰਢੇ ਲਾਈਟਾਂ ਤੇ ਸਮੁੱਚੇ ਸੁਲਤਾਨਪੁਰ ਲੋਧੀ ਨੂੰ ਜਗਮਗਾਉਣ ਦੇ ਕੰਮ ਨੂੰ ਲਾਜ਼ਮੀ ਬਣਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਵਲੋਂ ਸੰਗਤ ਦੀ ਸਹੂਲਤ ਲਈ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਲੋਹੀਆਂ ,ਕਪੂਰਥਲਾ ਬਾਰਾਸਤਾ ਡਡਵਿੰਡੀ ਅਤੇ ਬਰਾਸਤਾ ਫੱਤੂਢੀਂਗਾ ਸੜਕਾਂ ਉੱਪਰ ਸ਼ਹਿਰ ਦੇ ਨੇੜੇ ਪਾਰਕਿੰਗ ਦੀ ਸਹੂਲਤ ਪ੍ਰਦਾਨ ਕਰਨ ਲਈ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਸੰਗਤ ਦੀ ਸੁਰੱਖਿਆ ਅਤੇ ਸੁਚਾਰੂ ਆਵਾਜਾਈ ਦੇ ਵੀ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ।
ਉਨ੍ਹਾਂ ਜਲ ਸਪਲਾਈ ਵਿਭਾਗ ਨੂੰ ਕਿਹਾ ਕਿ ਸੰਗਤ ਲਈ ਪੀਣ ਵਾਲੇ ਪਾਣੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਦੀ ਤਾਇਨਾਤ ਸਮੇਤ ਐਂਬੂਲੈਂਸ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਬੇਰ ਸਾਹਿਬ ਦੇ ਮੈਨੇਜਰ ਅਤਵਾਰ ਸਿੰਘ , ਐਸ ਡੀ ਐਮ ਅਲਕਾ ਕਾਲੀਆ, ਡੀ ਐਸ ਪੀ ਧੀਰੇਂਦਰ ਵਰਮਾ , ਸਹਾਇਕ ਕਮਿਸ਼ਨਰ ਵਿਸ਼ਾਲ ਵਟਸ , ਵਾਟਰ ਸਪਲਾਈ , ਨਗਰ ਕੌਂਸਲ , ਲੋਕ ਨਿਰਮਾਣ ਵਿਭਾਗ , ਸੀਵਰੇਜ ਬੋਰਡ ਦੇ ਅਧਿਕਾਰੀ ਹਾਜ਼ਰ ਸਨ ।

Tags
ਕਪਰੂਥਲਾ