50 ਸਕੂਲੀ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ

ਕਪੂਰਥਲਾ, 29 ਅਕਤੂਬਰ:(ਲਾਡੀ,ਦੀਪ ਚੋਧਰੀ,ਉ ਪੀ ਚੋਧਰੀ) ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਸਵੱਛ ਭਾਤਤ ਅਭਿਆਨ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ  ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਜ) ਵਰਿੰਦਰਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਵਿਸ਼ਾਲ ਵਾਟਸ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ ਪ੍ਰਿਯੰਕਾ ਮੀਨਾ ਦੀ ਅਗਵਾਈ ਹੇਠ ਸੀਐਸਆਰ ਸਕੀਮ ਤਹਿਤ ਸਰਕਾਰੀ ਸਕੂਲਾਂ ਦੀਆਂ 50 ਵਿਦਿਆਰਥਣਾ ਨੂੰ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਬਾਜਵਾ ਨੇ ਕਿਹਾ ਕਿ ਲੋੜਵੰਦ ਵਿਦਿਆਰਥੀਣਾਂ ਨੂੰ ਸਾਈਕਲ ਮਿਲਣ ਨਾਲ ਪੜ੍ਹਾਈ ਲਈ ਦੂਰ ਦੁਰਾਡੇ ਜਾਣ ਦੀ ਸਮੱਸਿਆ ਹੱਲ ਹੋ ਜਾਵੇਗੀ । 
Previous Post Next Post