ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਦਾ ਕੀਤਾ ਨਿਰੀਖਣ

ਸੁਲਤਾਨਪੁਰ ਲੋਧੀ,
1 ਅਕਤੂਬਰ
ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ
ਕੇਂਦਰੀ ਰੇਲਵੇ ਸਟੇਟ ਮੰਤਰੀ ਰਵਨੀਤ ਸਿੰਘ ਬਿੱਟੂ  ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਪੁਜੇ  ਰੇਲਵੇ ਸਟੇਸ਼ਨ ਦਾ ਜਾਇਜ਼ਾ ਲਿਆ। ਇਸ ਮੌਕੇ ਜਿਲ੍ਹਾ ਪ੍ਰਸ਼ਾਸਨ ਦੇ ਆਲਾ ਅਧਿਕਾਰੀ ਵੀ ਮੌਜੂਦ ਸਨ। ਉਪਰੰਤ ਉਨ੍ਹਾ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਰਾਕੇਸ਼ ਕੁਮਾਰ ਨੀਟੂ ਵੱਲੋਂ ਨਵੀਂ ਦਾਣਾ ਮੰਡੀ ਵਿੱਖੇ ਰੱਖੇ ਸੰਖੇਪ ਸਮਾਗਮ ਵਿਚ ਪਹੁੰਚ ਕੇ ਆੜਤੀਆ, ਕਿਸਾਨਾਂ ਅਤੇ ਖਾਦ ਵਿਕਰੇਤਾਵਾਂ ਦੀਆ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਰਕਾਰ ਕੇਦਰ ਦੀਆ ਕਾਰਜ ਪ੍ਰਣਾਲੀਆਂ ਬਾਰੇ ਵਿਸਥਾਰ ਨਾਲ ਦੱਸਿਆ। ਉਹ ਇਤਿਹਾਸਕ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਵੀ ਨਤਮਸਤਕ ਹੋਏ  ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਉਪਰੰਤ ਉਹ ਹੜ ਪ੍ਰਭਾਵਿਤ ਖੇਤਰ ਪਿੰਡ ਸਰੂਪਵਾਲ ਵਿਖੇ ਰਾਹਤ ਸਮੱਗਰੀ ਵੰਡਣ ਲਈ ਰਵਾਨਾ ਹੋ ਗਏ।
Previous Post Next Post