ਸੂਬੇ ਦੇ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ/ਵਪਾਰਕ ਅਦਾਰਿਆਂ ਦੇ ਨਾਮ ਆਦਿ ਸਾਈਨ ਬੋਰਡ ਲਿਖਣ

ਕਪੂਰਥਲਾ, 23 ਅਕਤੂਬਰ,(ਲਾਡੀ,ਦੀਪ ਚੋਧਰੀ,ਉ ਪੀ ਚੋਧਰੀ)
ਪੰਜਾਬ ਸਰਕਾਰ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਸਮੁੱਚੇ ਰਾਜ ਵਿੱਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ ) ਨੂੰ ਹੋਰ ਵਧੇਰੇ ਮਹੱਤਤਾ ਦੇਣ ਲਈ ਸੂਬੇ ਦੇ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ/ਵਪਾਰਕ ਅਦਾਰਿਆਂ ਦੇ ਨਾਮ ਆਦਿ ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ । ਇਸ ਤੋਂ ਇਲਾਵਾ ਜੇਕਰ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਗੁਰਮੁਖੀ ਲਿਪੀ ਤੋਂ ਹੇਠਾਂ ਦੂਸਰੀ ਭਾਸ਼ਾ ਦਾ ਉਪਯੋਗ ਕੀਤਾ ਜਾ ਸਕਦਾ ਹੈ।  ਇਹਨਾਂ ਆਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਸ਼੍ਰੀਮਤੀ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਗੁਰੂ ਨਾਨਕ ਜ਼ਿਲ੍ਹਾ ਲਾਇਬਰੇਰੀ, ਕਪੂਰਥਲਾ ਵਿਖੇ ਵਪਾਰ ਮੰਡਲ ਕਪੂਰਥਲਾ ਨਾਲ ਮੀਟਿੰਗ ਕੀਤੀ ਗਈ। 
Previous Post Next Post