ਕੀਰਤਨ ਰਾਹੀਂ ਸੰਗਤਾਂ ਨੂੰ ਸੰਤ ਬਾਬਾ ਕਰਤਾਰ ਸਿੰਘ ਤੇ ਸੰਤ ਬਾਬਾ ਤਰਲੋਚਨ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਨਿਹਾਲ ਕੀਤਾ

ਸੁਲਤਾਨਪੁਰ ਲੋਧੀ 15 ਅਕਤੂਬਰ (ਲਾਡੀ,ਦੀਪਚੋਧਰੀ,ਉ.ਪੀ.ਚੋਧਰੀ)
ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ 31ਵੀਂ ਤੇ ਸੰਤ ਬਾਬਾ ਤਰਲੋਚਨ ਸਿੰਘ ਦੀ 22ਵੀਂ ਸਲਾਨਾ ਬਰਸੀ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਸੰਤਾਂ ਮਹਾਂਪੁਰਸ਼ਾਂ ਦੀ ਸਲਾਨਾ ਬਰਸੀ ਸਬੰਧੀ ਚੱਲ ਰਹੇ ਸਮਾਗਮਾਂ ਨੂੰ ਸਮਰਪਿਤ ਪਹਿਲੀ ਲੜੀ ਦੇ 16 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸੁੰਦਰ ਦੀਵਾਨ ਸਜਾਏ ਗਏ ਜਿਸ ਵਿਚ ਹਜੂਰੀ ਰਾਗੀ ਜਥਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਭਾਈ ਕੁਲਵੰਤ ਸਿੰਘ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਸੰਤ ਬਾਬਾ ਕਰਤਾਰ ਸਿੰਘ ਤੇ ਸੰਤ ਬਾਬਾ ਤਰਲੋਚਨ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਨਿਹਾਲ ਕੀਤਾ
Previous Post Next Post