ਗਿਰਦਾਵਰੀ ਜੰਗੀ ਪੱਧਰ ‘ਤੇ ਜਾਰੀ - ਜਲਦ ਮਿਲੇਗਾ ਮੁਆਵਜ਼ਾ ,ਸਿਹਤ ਮੰਤਰੀ

ਸੁਲਤਾਨਪੁਰ ਲੋਧੀ, 3 ਅਕਤੂਬਰ (ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ)
ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁੜ ਵਸੇਬੇ ਦੇ ਯਤਨਾਂ ਦੀ ਸਮੀਖਿਆ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਦੀ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ  ਬਾਊਪੁਰ , ਸਾਂਗਰਾ ਤੇ ਮੁਹੰਮਦਾਬਾਦ ਆਦਿ ਪਿੰਡਾਂ ਵਿੱਚ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ । ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ ਜਿਸ ਲਈ ਮਾਲ ਵਿਭਾਗ ਵੱਲੋਂ ਮਾਰੀਆਂ ਗਈਆਂ ਫਸਲਾਂ  ਤੇ ਨੁਕਸਾਨੇ ਗਏ ਘਰਾਂ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਮਾਰੇ ਗਏ ਪਸ਼ੂਆਂ ਬਾਰੇ ਅੰਕੜੇ ਇਕੱਤਰ ਕੀਤੇ ਜਾ ਰਹੇ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ ।

Previous Post Next Post