ਫਗਵਾੜਾ (ਕਪੂਰਥਲਾ), 8 ਅਕਤੂਬਰ,ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ
ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ, ਜਿਸ ਕਾਰਨ ਬਹੁਤ ਤਬਾਹੀ ਹੋਈ ਪਰ ਸੂਬੇ ਦੇ ਬਹਾਦਰ ਤੇ ਸੂਝਵਾਨ ਲੋਕਾਂ ਨੇ ਇਸ ਦਾ ਡਟ ਕੇ ਮੁਕਾਬਲਾ ਕੀਤਾ। ‘ਰੌਸ਼ਨ ਪੰਜਾਬ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਪਰ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਪਹਿਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਨੂੰ ਦੇਸ਼ ਵਿੱਚ ਚੌਥੇ ਨੰਬਰ ਉੱਤੇ ਸਭ ਤੋਂ ਘੱਟ ਦਰਾਂ ਉੱਤੇ ਬਿਜਲੀ ਮਿਲ ਰਹੀ ਹੈ, ਖੇਤੀਬਾੜੀ ਖੇਤਰ ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਹੁਣ ਇਹ ਅਹਿਮ ਪਹਿਲਕਦਮੀ ਕੀਤੀ ਜਾ ਰਹੀ ਹੈ, ਜਿਸ `ਤੇ ਪਿਛਲੇ 75 ਸਾਲਾਂ ਵਿੱਚ ਕੰਮ ਨਹੀਂ ਹੋਇਆ।