ਰਵਨੀਤ ਸਿੰਘ ਨੇ ਸੁਲਤਾਨਪੁਰ ਲੋਧੀ ਦੇ ਸਰੂਪਵਾਲਾ ਵਿਖੇ ਹੜ੍ਹ ਰਾਹਤ ਸਮੱਗਰੀ ਵੰਡੀ

ਸੁਲਤਾਨਪੁਰ ਲੋਧੀ / ਕਪੂਰਥਲਾ / ਸੁਲਤਾਨਪੁਰ ਲੋਧੀ1 ਅਕਤੂਬਰ .(ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ, ,)
ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ. ਰਵਨੀਤ ਸਿੰਘ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੰਜਾਬ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬੇ ਲਈ ਕੇਂਦਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ। ਗ੍ਰਹਿ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਹਿਲਾਂ ਹੀ ਪੰਜਾਬ ਸਰਕਾਰ ਕੋਲ ਐੱਸਡੀਆਰਐੱਫ ਫੰਡ ਵਿੱਚ 12589 ਕਰੋੜ ਰੁਪਏ ਪਏ ਹਨ। ਭਾਰਤ ਦੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਅਤੇ 1600 ਕਰੋੜ ਦੇ ਸ਼ੁਰੂਆਤੀ ਰਾਹਤ ਪੈਕੇਜ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ 805 ਕਰੋੜ ਰੁਪਏ ਜਾਰੀ ਕੀਤੇ ਗਏ ਸਨ।
ਸੁਲਤਾਨਪੁਰ ਲੋਧੀ ਦੇ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿੱਚੋਂ ਇੱਕ ਪਿੰਡ ਸਰੂਪਵਾਲਾ ਦੇ ਆਪਣੇ ਦੌਰੇ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਰਵਨੀਤ ਸਿੰਘ ਨੇ ਕਿਹਾ, "ਪੰਜਾਬ ਇੱਕ ਸਰਹੱਦੀ ਸੂਬਾ ਹੈ। ਪੰਜਾਬੀ ਹਮੇਸ਼ਾ ਦੇਸ਼ ਲਈ ਲੜਦੇ ਰਹੇ ਹਨ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਹੜ੍ਹਾਂ ਦੇ ਨੁਕਸਾਨ ਦੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪਣੀ ਚਾਹੀਦੀ ਹੈ। ਕੇਂਦਰ ਆਪਣੇ ਮੁਲਾਂਕਣ ਦਾ ਸੂਬੇ ਦੀ ਰਿਪੋਰਟ ਨਾਲ ਮਿਲਾਣ ਕਰੇਗਾ। ਜੇਕਰ ਸਥਿਤੀ ਦੀ ਮੰਗ ਹੋਈ ਤਾਂ ਤੁਰੰਤ ਵਾਧੂ ਫੰਡ ਮਨਜ਼ੂਰ ਕੀਤੇ ਜਾਣਗੇ।
ਕੇਂਦਰੀ ਮੰਤਰੀ ਨੇ ਸਰੂਪਵਾਲਾ ਦੇ ਵਸਨੀਕਾਂ ਨੂੰ ਨਿੱਜੀ ਤੌਰ 'ਤੇ ਹੜ੍ਹ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭਾਜਪਾ ਵੱਲੋਂ ਪਹਿਲੇ ਪੜਾਅ ਵਿੱਚ ਕੀਤੇ ਜਾ ਰਹੇ ਰਾਹਤ ਯਤਨਾਂ ਦਾ ਜ਼ਿਕਰ ਕੀਤਾ। 39 ਵਿਧਾਨ ਸਭਾ ਹਲਕਿਆਂ, 105 ਮੰਡਲਾਂ ਅਤੇ 14 ਜ਼ਿਲ੍ਹਿਆਂ ਦੇ ਕੁੱਲ 1,209 ਪਿੰਡਾਂ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਰਾਹਤ ਸਮੱਗਰੀ ਦੇ 300 ਟਰੱਕ ਪਹਿਲਾਂ ਹੀ 31,000 ਪਰਿਵਾਰਾਂ ਤੱਕ ਪਹੁੰਚ ਚੁੱਕੇ ਹਨ। ਦੂਜੇ ਪੜਾਅ ਵਿੱਚ 1,25,000 ਪਰਿਵਾਰਾਂ ਨੂੰ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਆਪਣੇ ਦੌਰੇ ਦੌਰਾਨ, ਕੇਂਦਰੀ ਮੰਤਰੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਵੀ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਸ਼੍ਰੀ ਸੋਮ ਪ੍ਰਕਾਸ਼, ਸ਼੍ਰੀ ਕੇ.ਡੀ. ਭੰਡਾਰੀ, ਸ਼੍ਰੀ ਰਣਜੀਤ ਸਿੰਘ ਖੋਜੇਵਾਲ ਅਤੇ ਹੋਰ ਸੀਨੀਅਰ ਆਗੂ ਵੀ ਸਨ।

Previous Post Next Post