ਸੁਲਤਾਨਪੁਰ ਲੋਧੀ 14 ਅਕਤੂਬਰ (ਲਾਡੀ,ਦੀਪਚੋਧਰੀ,ਉ.ਪੀ.ਚੋਧਰੀ )
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਵਿਭਾਗ ਦੁਆਰਾ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਕੜੀ ਵਿੱਚ ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਇਤਿਹਾਸ ਵਿੱਚ ਰੁਚੀ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਸਿਰਜਣਾਤਮਕ ਅਤੇ ਸੁਹਜਾਤਮਕ ਬਿਰਤੀਆਂ ਪ੍ਰਫੁਲਿਤ ਕਰਨ ਹਿਤ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ। ਇਹ ਮੁਕਾਬਲੇ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫੇਰ ਜ਼ਿਲ੍ਹਿਆ ਵਿੱਚੋਂ ਜੇਤੂ ਵਿਦਿਆਰਥੀਆਂ ਦੇ ਮੁਕਾਬਲੇ ਰਾਜ ਪੱਧਰ ਉੱਤੇ ਕਰਵਾਏ ਜਾਂਦੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਸ਼੍ਰੀਮਤੀ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਪੂਰਥਲਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸੰਸਥਾਵਾਂ ਵਿੱਚੋਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ਼ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ਵਿੱਚ ਕਾਲਜ ਪ੍ਰਸ਼ਾਸਨ ਦੁਆਰਾ ਸੁਹਿਰਦ ਭੂਮਿਕਾ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ਲਈ ਤਿੰਨ ਵਰਗ ਨਿਰਧਾਰਿਤ ਕੀਤੇ ਗਏ ਹਨ। ਵਰਗ ਓ ਵਿੱਚ ਅੱਠਵੀਂ ਤੱਕ, ਵਰਗ ਅ ਵਿੱਚ ਨੌਵੀਂ ਤੋਂ ਬਾਰ੍ਹਵੀਂ ਅਤੇ ਵਰਗ ਈ ਵਿੱਚ ਗਰੇਜੁਏਸ਼ਨ ਤੱਕ ਦੇ ਵਿਦਿਆਰਥੀ ਭਾਗ ਲੈਂਦੇ ਹਨ।