ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀ ਵੀ “ ਵਾਤਾਵਰਨ ਮਿੱਤਰ “ ਦੇ ਰੂਪ ਵਿਚ ਅਹਿਮ ਭੂਮਿਕਾ ਨਿਭਾਉਣਗੇ ।

ਕਪੂਰਥਲਾ, 24ਅਕਤੂਬਰ( ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ)
ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿਚ ਹੀ ਨਿਪਟਾਰਾ ਕਰਨ ਦੇ ਮੰਤਵ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀ ਵੀ “ ਵਾਤਾਵਰਨ ਮਿੱਤਰ “ ਦੇ ਰੂਪ ਵਿਚ ਅਹਿਮ ਭੂਮਿਕਾ ਨਿਭਾਉਣਗੇ ।
ਇਸ ਸਬੰਧੀ ਅੱਜ ਵਿਦਿਆਰਥੀਆਂ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ‘ਵਾਤਾਵਰਣ ਮਿੱਤਰ’ ਦੇ ਲੋਗੋ ਵਾਲੀਆਂ ਟੀ-ਸ਼ਰਟਾਂ ਦੀ ਵੰਡ ਕੀਤੀ ਗਈ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਾਲੀ ਨਾ ਸਾੜਨ ਲਈ ਵਿਦਿਆਰਥੀਆਂ ਨੂੰ  ਵਾਤਾਰਵਰਣ ਮਿੱਤਰ ਦੀਆਂ ਟੀ ਸ਼ਰਟਾਂ ਦੀ ਵੰਡ ਲਈ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਇਨ੍ਹਾਂ ਵਿਦਿਆਰਥੀਆਂ ਵਲੋਂ ਹਾਟਸਪਾਟਜ਼ ‘ਤੇ ਜ਼ਿਆਦਾ ਜ਼ੋਰ ਦੇ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਕੂਲ ਦੀ ਸਵੇਰ ਦੀ ਪ੍ਰਾਰਥਨਾ ਦੇ ਵਿਚ ਵੀ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਸਾੜੇ ਜਾਣ ਤੋਂ ਹੋਣ  ਵਾਲੇ ਨੁਕਸਾਨਾਂ, ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ ਤੇ ਮਿੱਤਰ ਕੀੜਿਆਂ ਦੇ ਨਸ਼ਟ ਹੋਣ ਬਾਰੇ ਵੀ ਜਾਗਰੂਕ ਕੀਤਾ  ਜਾਵੇਗਾ। 
Previous Post Next Post