ਸੁਲਤਾਨਪੁਰ ਲੋਧੀ , 5 ਅਕਤੂਬਰ,(ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੁਲਤਾਨਪੁਰ ਲੋਧੀ ਵੱਲੋਂ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂੰ ਕਰਵਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਤਹਿਤ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਚੌਧਰੀਆਂ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਭਾਸ਼ਣ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਛੇਵੀਂ ਜਮਾਤ ਤੋਂ ਲੈ ਕੇ 12 ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਖੇਤੀਬਾੜੀ ਅਫ਼ਸਰ ਡਾ ਜਸਪਾਲ ਸਿੰਘ ਧੰਜੂ ਨੇ ਦੱਸਿਆ ਕਿ ਮਹਿਕਮੇ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂੰ ਕਰਵਾਉਣ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀ ਬਿਜਾਏ ਖੇਤ ਵਿੱਚ ਹੀ ਵਾਹ ਕੇ ਜਾਂ ਗੱਠਾਂ ਬਣਾ ਕੇ ਨਿਪਟਾਰਾ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਹੈ। ਭਾਸ਼ਣ ਮੁਕਾਬਲਿਆਂ ਵਿੱਚੋਂ ਨਵਜੋਤ ਕੌਰ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਸਰਾ ਜਦਕਿ ਹਰਮਨ ਅਤੇ ਦਿਲਰਾਜ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਪੇਟਿੰਗ ਮੁਕਾਬਲੇ ਵਿੱਚੋਂ ਕਿਰਨਦੀਪ ਕੌਰ ਨੇ ਪਹਿਲਾ ਰੋਬਿਨਦੀਪ ਕੌਰ ਨੇ ਦੂਸਰਾ ਅਤੇ ਅਵਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਸ਼ਸ਼ੀ ਕੁਮਾਰ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਇਨਾਮਾਂ ਦੀ ਵੰਡ ਕੀਤੀ ਗਈ ।