ਸੁਲਤਾਨਪੁਰ ਲੋਧੀ,6 ਅਕਤੂਬਰ (ਲਾਡੀ,ਦੀਪਚੋਧਰੀ,ਉ.ਪੀ.ਚੋਧਰੀ ) ਪਰਾਲੀ ਸਾੜਨ ਤੇ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਛੇ ਮਹੀਨੇ ਸਜ਼ਾ ਤੇ ਜੁਰਮਾਨੇ ਕੀਤੇ ਜਾਣ। ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਹੜ ਪ੍ਰਭਾਵਿਤ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ਿਲਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਹੇਠ ਤਲਵੰਡੀ ਪੁਲ ਚੌਂਕ ਤੇ ਸੂਬਾ ਅਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਤਲੇ ਫੂਕੇ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਨੇ ਕਿਹਾ ਕਿ ਹੜਾਂ ਨਾਲ ਕਿਸਾਨਾਂ ਦੀਆਂ ਫਸਲਾਂ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਝੋਨਾ ਅਤੇ ਅਤੇ ਹਰੇ ਚਾਰੇ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਵੱਲੋਂ ਹੁਣ ਅਗਲੀ ਫ਼ਸਲ ਬੀਜਣ ਦੀ ਤਿਆਰੀ ਕੀਤੀ ਜਾ ਰਹੀ ਹੈ ਪਰ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਅਜ਼ੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ।ਹੜ ਪ੍ਰਭਾਵਿਤ ਇਲਾਕਿਆਂ ਵਿੱਚ ਰੋਜ਼ਾਨਾ ਹੀ ਮੰਤਰੀ ਗੇੜੇ ਮਾਰ ਰਹੇ ਹਨ ਪਰ ਕਿਸੇ ਨੇ ਵੀ ਅਜੇ ਤੱਕ ਮੁਆਵਜ਼ਾ ਦੇਣ ਦੀ ਗੱਲ ਨਹੀਂ ਕਹੀ।
Tags
ਸੁਲਤਾਨਪੁਰ ਲੋਧੀ