ਸੁਲਤਾਨਪੁਰ ਲੋਧੀ, 29 ਅਕਤੂਬਰ,(ਲਾਡੀ ਦੀਪ ਚੋਧਰੀ,ਉ.ਪੀ.ਚੋਧਰੀ)
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਐਸ ਡੀ ਐਮ ਅਲਕਾ ਕਾਲੀਆ, ਲੋਕ ਨਿਰਮਾਣ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜੇ ਪ੍ਰਬੰਧਾਂ ਦੀ ਸਮੀਖਿਆ ਕੀਤੀ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਸ੍ਰੀ ਪੰਚਾਲ ਨੇ ਐਸ ਡੀ ਐਮ ਸੁਲਤਾਨਪੁਰ ਲੋਧੀ ਅਲਕਾ ਕਾਲੀਆ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਤਾਂ ਜੋ ਸੰਗਤ ਦੀ ਸਹੂਲਤ ਲਈ ਕਰਵਾਏ ਜਾ ਰਹੇ ਕੰਮਾਂ ਨੂੰ ਜਲਦ ਪੂਰਾ ਕੀਤਾ ਜਾ ਸਕੇ ।
ਉਨ੍ਹਾਂ ਕਿਹਾ ਕਿ ਪੁਲਿਸ ਦੇ ਅਧਿਕਾਰੀ ਸੰਗਤ ਲਈ ਆਵਾਜਾਈ ਤੇ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕਰਨ । ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਕਪੂਰਥਲਾ - ਸੁਲਤਾਨਪੁਰ ਲੋਧੀ ਵਾਇਆ ਫੱਤੂਢੀਂਗਾ , ਕਪੂਰਥਲਾ- ਸੁਲਤਾਨਪੁਰ ਲੋਧੀ ਵਾਇਆ ਰੇਲ ਕੋਚ ਫੈਕਟਰੀ , ਲੋਹੀਆਂ- ਸੁਲਤਾਨਪੁਰ ਲੋਧੀ ਸੜਕ ਉੱਪਰ ਪਾਰਕਿੰਗਾਂ ਬਣਾਈਆਂ ਜਾਣ ।
ਸ੍ਰੀ ਪੰਚਾਲ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ ਤੇ ਐਂਬੂਲੈਂਸਾਂ ਦੀ ਵੀ ਵਿਵਸਥਾ ਕਰਨ ।
ਇਸ ਤੋਂ ਇਲਾਵਾ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਕਾਰਜ ਸਾਧਕ ਅਫ਼ਸਰ ਨੂੰ ਸ਼ਹਿਰ ਦੀ ਸਾਫ ਸਫਾਈ, ਲਾਇਟਾਂ ਨੂੰ ਚਾਲੂ ਹਾਲਤ ਵਿੱਚ ਰੱਖਣ ਤੇ ਪੀਣ ਵਾਲੇ ਪਾਣੀ ਦੇ ਪੁਖਤਾ ਪ੍ਰਬੰਧਾਂ ਦੇ ਨਿਰਦੇਸ਼ ਦਿੱਤੇ ਗਏ ।
4 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਉਨ੍ਹਾਂ ਰਾਸਤੇ ਦੀ ਸਾਫ ਸਫਾਈ , ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਆਦਿ ਬਾਰੇ ਵੀ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੁੰ ਕਿਹਾ ਕਿ ਉਹ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਡਿਊਟੀ ਨੂੰ ਸੇਵਾ ਭਾਵਨਾ ਨਾਲ ਨਿਭਾਉਣ ।