ਸੀਚੇਵਾਲ ਨੇ ਚਾਰੋਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਮੰਗਵਾਉਣ ਲਈ ਪੂਰੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

ਸੁਲਤਾਨਪੁਰ ਲੋਧੀ, 7 ਅਕਤੂਬਰ (ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ) ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਐਸ.ਜੇ. ਸ਼ੰਕਰ ਨਾਲ ਸੰਪਰਕ ਕਰਕੇ  ਇਟਲੀ ਵਿੱਚ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਦੀ ਵਾਪਸੀ ਲਈ ਬੇਨਤੀ ਕੀਤੀ।
ਗ਼ੌਰਤਾਲਬ ਹੈ ਕਿ 5 ਅਕਤੂਬਰ ਨੂੰ ਇਟਲੀ ਵਿੱਚ ਇੱਕ ਕਾਰ ਅਤੇ ਟਰੱਕ ਦੇ ਦਰਮਿਆਨ ਇੱਕ ਭਿਆਨਕ ਟੱਕਰ ਹੋਈ ਸੀ, ਜਿਸ ਵਿੱਚ ਚਾਰ ਪੰਜਾਬੀ ਨੌਜਵਾਨ ਮੌਕੇ 'ਤੇ ਹੀ ਮਾਰੇ ਗਏ। ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ (ਘੋੜਾਬਾਹੀ), ਸੁਰਜੀਤ ਸਿੰਘ (ਪਿੰਡ ਮੇਦਾ), ਮਨੋਜ ਕੁਮਾਰ (ਆਦਮਪੁਰ) ਅਤੇ ਜਸਕਰਨ ਸਿੰਘ (ਜਿਲ੍ਹਾ ਰੋਪੜ) ਵਜੋਂ ਹੋਈ ਸੀ।
ਹਰਵਿੰਦਰ ਸਿੰਘ ਅਤੇ ਸੁਰਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਦਫਤਰ ਨਾਲ ਸੰਪਰਕ ਕੀਤਾ ਸੀ। ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ, ਸੰਤ ਸੀਚੇਵਾਲ ਨੇ ਚਾਰੋਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਮੰਗਵਾਉਣ ਲਈ ਪੂਰੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।
Previous Post Next Post