ਮਸਕਟ ਵਿੱਚ ਫਸੀ ਪੰਜਾਬ ਦੀ ਲੜਕੀ ਨੇ ਸੁਣਾਈ ਦਰਦਨਾਕ ਦਾਸਤਾਨ

ਸੁਲਤਾਨਪੁਰ ਲੋਧੀ, 5 ਅਕਤੂਬਰ,ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ
ਘਰ ਦੀ ਮਾੜੀ ਹਾਲਤ ਬਦਲਣ ਦੇ ਸੁਪਨੇ ਸਜਾ ਕੇ ਆਪਣੀ ਸਹੇਲੀ ਦੇ ਕਹਿਣ ‘ਤੇ ਓਮਾਨ ਗਈ ਜਲੰਧਰ ਜਿਲ੍ਹੇ ਦੀ ਇਕ ਕੁੜੀ ਲਈ ਵਿਦੇਸ਼ ਜਾਣਾ ਜਿੰਦਗੀ ਦਾ ਸਭ ਤੋਂ ਵੱਡਾ ਦੁੱਖਦਾਈ ਅਨੁਭਵ ਸਾਬਤ ਹੋਇਆ। ਮਸਕਟ (ਓਮਾਨ) ‘ਚੋਂ ਮੁਸ਼ਕਲ ਨਾਲ ਵਾਪਸ ਪਰਤੀ ਇਸ ਪੀੜਤ ਕੁੜੀ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਮਦਦ ਨਾਲ ਉਸਨੂੰ ਦੂਜਾ ਜਨਮ ਮਿਲਿਆ ਹੈ।
ਉੱਥੇ ਪਹੁੰਚਦਿਆਂ ਹੀ ਉਸਨੂੰ ਅਹਿਸਾਸ ਹੋ ਗਿਆ ਕਿ ਉਹ ਕਿਸੇ ਫੰਧੇ ‘ਚ ਫਸ ਗਈ ਹੈ। ਦਫਤਰ ਵਰਗੇ ਇਕ ਸਥਾਨ ‘ਤੇ ਉਸਨੂੰ ਰੱਖਿਆ ਗਿਆ ਜਿੱਥੇ 10 ਤੋਂ ਵੱਧ ਹੋਰ ਭਾਰਤੀ ਕੁੜੀਆਂ ਵੀ ਕੈਦ ਵਰਗੀਆਂ ਹਾਲਤਾਂ ‘ਚ ਸੀ।
5 ਮਹੀਨੇ ਨਰਕ ਵਰਗੀ ਜ਼ਿੰਦਗੀ ਬਤੀਤ ਕਰ ਕੇ ਵਾਪਸ ਆਈ ਪੀੜਤਾ ਨੇ ਦੱਸਿਆ ਕਿ ਕੁਝ ਕੁੜੀਆਂ ਤੋਂ ਗਲਤ ਕੰਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਸੀ
ਸੰਤ ਸੀਚੇਵਾਲ ਨੇ ਇਸ ਮੌਕੇ ‘ਤੇ ਅਪੀਲ ਕੀਤੀ ਕਿ ਅਰਬ ਦੇਸ਼ਾਂ ਜਾਂ ਹੋਰ ਵਿਦੇਸ਼ ਜਾਣ ਤੋਂ ਪਹਿਲਾਂ ਨੌਜਵਾਨ ਆਪਣਾ ਵੀਜ਼ਾ ਜਰੂਰ ਚੈੱਕ ਕਰਨ ਕਿ ਉਹ ਵਰਕ ਵੀਜ਼ਾ ਹੈ ।
Previous Post Next Post