ਰੂਪਨਗਰ, 23 ਅਕਤੂਬਰ ,(ਲਾਡੀ ਦੀਪ ਚੋਧਰੀ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਮੋਰਿੰਡਾ ਵਿਖੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪੜ੍ਹਨ-ਲਿਖਣ ਵੱਲ ਪ੍ਰੇਰਿਤ ਹੋਣ ਲਈ ਹੱਲਾਸ਼ੇਰੀ ਦਿੱਤੀ।
ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਸਾਡੀ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੱਚਿਆਂ ਨੂੰ ਵਧੀਆ ਮਾਹੌਲ, ਸ਼ਾਨਦਾਰ ਸਕੂਲ ਅਤੇ ਉੱਚ ਸਿੱਖਿਆ ਦੇਣ ਲਈ ਅਸੀਂ ਵਚਨਬੱਧ ਹਾਂ।