ਸੁਲਤਾਨਪੁਰ ਲੋਧੀ 7 ਅਕਤੂਬਰ (ਲਾਡੀ ਦੀਪ ਚੌਧਰੀ ਓਪੀ ਚੌਧਰੀ )ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕ ਵੈਲਫੇਅਰ ਸੋਸਾਇਟੀ ਸੁਲਤਾਨਪੁਰ ਲੋਧੀ ਵੱਲੋਂ ਆਰੀਆ ਸਮਾਜ ਚੌਂਕ ਵਾਲਮੀਕ ਚੌਂਕ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਸ਼ਾਮਲ ਹੋਏ ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ,ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਐਸਜੀਪੀਸੀ ਅਤੇ ਸੁਖਦੇਵ ਸਿੰਘ ਨਾਨਕਪੁਰ ਸ਼੍ਰੋਮਣੀ ਅਕਾਲੀ ਦਲ, ਰਾਜੀਵ ਧੀਰ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਹੋਰ ਆਗੂ ਸ਼ਾਮਲ ਹੋਏ ਉਹਨਾਂ ਨੇ ਇਸ ਮੌਕੇ ਭਗਵਾਨ ਵਾਲਮੀਕ ਵੈਲਫੇਅਰ ਸੋਸਾਇਟੀ ਸੁਲਤਾਨਪੁਰ ਲੋਧੀ ਵੱਲੋਂ ਕਰਵਾਏ ਗਏ ਸਮਾਗਮ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਹੈ ਕਿ ਭਗਵਾਨ ਵਾਲਮੀਕ ਜੀ ਦੇ ਅਸ਼ੀਰਵਾਦ ਦੇ ਨਾਲ ਸਮੂਹ ਸਮਾਜ ਅਤੇ ਦੇਸ਼ ਤਰੱਕੀ ਦੀਆਂ ਬੁਲੰਦੀਆਂ ਨੂੰ ਛੂ ਰਿਹਾ ਹੈ
Tags
ਸੁਲਤਾਨਪੁਰ ਲੋਧੀ