ਕਪੂਰਥਲਾ , 10 ਦਸੰਬਰ:( ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ )ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦੇ ਲਈ ਸਮੁੱਚੇ ਚੋਣ ਅਮਲੇ ਦੀ ਦੂਜੀ ਰਿਹਰਸਲ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਹੋਈ। ਇਸੇ ਤਹਿਤ ਕਪੂਰਥਲਾ ਦੇ ਵਿਰਸਾ ਵਿਹਾਰ ਵਿਖੇ ਵੀ ਰਿਹਰਸਲ ਐਸ.ਡੀ.ਐਮ ਮੇਜਰ ਡਾ.ਇਰਵਿਨ ਕੌਰ ਦੀ ਅਗਵਾਈ ਹੇਠ ਮੁਕੰਮਲ ਕਰਵਾਈ ਗਈ। ਇਸ ਤੋਂ ਇਲਾਵਾ ਫਗਵਾੜਾ , ਸੁਲਤਾਨਪੁਰ ਲੋਧੀ ਤੇ ਭੁਲੱਥ ਵਿਖੇ ਵੀ ਦੂਜੀ ਰਿਹਰਸਲ ਹੋਈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਜ਼ਿਲ੍ਹਾ ਕਪੂਰਥਲਾ ‘ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 5 ਬਲਾਕ ਸੰਮਤੀਆਂ ਦੇ 88 ਜੋਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜੋਨ ਹਨ ਜਦਕਿ ਪੰਚਾਇਤ ਸੰਮਤੀਆਂ ਕਪੂਰਥਲਾ, ਫੱਤੂਢੀਂਗਾ , ਸੁਲਤਾਨਪੁਰ , ਫਗਵਾੜਾ, ਨਡਾਲਾ ਦੇ 88 ਜ਼ੋਨ ਹਨ ।

Tags
ਕਪੂਰਥਲਾ