ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ1800 ਤੋਂ ਵੱਧ ਸੁਰੱਖਿਆ ਕਰਮੀ ਤਾਇਨਾਤ

ਕਪੂਰਥਲਾ, 12 ਦਸੰਬਰ  (ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ)
ਐਸ ਐਸ ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਕਿਹਾ ਹੈ ਕਿ ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੁਖ਼ਤਾ ਪ੍ਰਬੰਧ ਕੀਤੇ  ਗਏ ਹਨ ।
ਅੱਜ ਪਿੰਡ ਢਪਈ ਵਿਖੇ ਫਲੈਗ ਮਾਰਚ
ਦੌਰਾਨ ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ 10
ਜ਼ੋਨਾਂ ਤੇ ਬਲਾਕ ਸੰਮਤੀ ਦੇ 88 ਜ਼ੋਨਾਂ ਲਈ ਕਪੂਰਥਲਾ ਪੁਲਿਸ ਵੱਲੋਂ ਢੁਕਵੀੰ ਗਿਣਤੀ ਵਿੱਚ ਫੋਰਸ ਤਾਇਨਾਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਤੋਂ ਇਲਾਵਾ 1800 ਪੁਲਿਸ ਕਰਮੀ 661 ਪੋਲਿੰਗ ਬੂਥਾਂ ਉੇਪਰ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹਰੇਕ 20 ਪਿੰਡਾਂ ਲਈ ਵਿਸ਼ੇਸ਼ ਗਸ਼ਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਕਿ ਲਗਾਤਾਰ ਗਸ਼ਤ ਕਰਕੇ ਸਥਿਤੀ ਉੇਪਰ ਨਜ਼ਰ ਰੱਖਣਗੀਆਂ।
ਸ੍ਰੀ ਤੂਰਾ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਨਸਰ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਇਸ ਤੋਂ ਇਲਾਵਾ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਬੂਥਾਂ ਲਈ ਫੋਰਸ ਦੀ ਵਾਧੂ ਨਫਰੀ ਤਾਇਨਾਤ ਕੀਤੀ ਗਈ ਹੈ ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜਕੇ ਆਪਣੇ ਜਮਹੂਰੀ ਹੱਕ ਦੀ ਬਿਨਾਂ ਕਿਸੇ ਭੈਅ ਦੇ ਵਰਤੋਂ ਕਰਨ ।

ਇਸ ਮੌਕੇ ਐਸ ਪੀ ਗੁਰਪ੍ਰੀਤ ਸਿੰਘ ਗਿੱਲ, ਪ੍ਰਭਜੋਤ ਸਿੰਘ ਵਿਰਕ , ਡੀ ਐਸ ਪੀ ਸ਼ੀਤਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ ।
Previous Post Next Post