ਸ਼ਹੀਦ ਉਧਮ ਸਿੰਘ ਦਾ 26 ਦਸੰਬਰ ਨੂੰ ਮਨਾਇਆ ਜਾਵੇਗਾ : ਐਡਵੋਕੇਟ ਰਾਣਾ

ਸੁਲਤਾਨਪੁਰ ਲੋਧੀ, 21 ਦਸੰਬਰ (ਲਾਡੀ,ਦੀਪ ਚੋਧਰੀ,ਉ ਪੀ ਚੋਧਰੀ)
ਸ਼ਹੀਦ ਊਧਮ ਸਿੰਘ ਦਾ ਜਨਮ ਦਿਨ 26 ਦਸੰਬਰ ਦਿਨ ਸ਼ੁਕਰਵਾਰ ਨੂੰ ਸਥਾਨਕ ਸ਼ਹੀਦ ਉਧਮ ਸਿੰਘ ਚੌਕ ਵਿਖੇ ਸ਼ਹੀਦ ਉਧਮ ਸਿੰਘ ਮੈਮੋਰੀਅਲ ਟਰਸਟ ਸੁਲਤਾਨਪੁਰ ਲੋਧੀ ਵੱਲੋਂ ਪ੍ਰੈਸ ਕਲੱਬ ਬਾਰ ਐਸੋਸੀਏਸ਼ਨ ਅਤੇ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਮੁੱਖ ਪ੍ਰਬੰਧਕ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਅੱਜ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਦੇ ਬੁੱਤ ਅਤੇ ਪਾਰਕ ਦੀ ਸਫਾਈ ਕਰਵਾਉਣ ਉਪਰੰਤ ਦੱਸਿਆ ਕਿ ਸਮਾਗਮ ਤਿਆਰੀਆਂ ਜੋਰਾਂ ਨਾਲ ਚੱਲ ਰਹੀਆਂ ਹਨ। ਉਹਨਾਂ ਦੱਸਿਆ ਕਿ ਸਮਾਗਮ ਵਿੱਚ ਇਲਾਕੇ ਦੀਆਂ ਸਮੂਹ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਸ਼ਹੀਦ ਉਧਮ ਸਿੰਘ ਚੌਂਕ ਵਿਖੇ ਸਫਾਈ ਕਰਵਾਉਣ ਮੌਕੇ ਐਡਵੋਕੇਟ ਰਜਿੰਦਰ ਸਿੰਘ ਰਾਣਾ ਤੋਂ ਇਲਾਵਾ ਤਰੁਣ ਕੰਬੋਜ ਐਡਵੋਕੇਟ, ਫਕੀਰ ਮੁਹੰਮਦ ਭੌਰ, ਹਰਵਿੰਦਰ ਸਿੰਘ ਬੱਗਾ, ਦਰਬਾਰਾ ਸਿੰਘ ਹਾਜੀਪੁਰ, ਸੁਖਵਿੰਦਰ ਸਿੰਘ ਚੱਕ ਕੋਟਲਾ, ਬਿਸ਼ਨ ਸਿੰਘ ਪੱਪੂ ਮਿਸਤਰੀ ਵੀ ਹਾਜ਼ਰ ਸਨ।

Post a Comment

Previous Post Next Post