ਪੁਲਿਸ ਆਬਜਰਵਰ ਪੁੱਜੇ ਕਪੂਰਥਲਾ- ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਪੂਰਥਲਾ, 5 ਦਸੰਬਰ,ਲਾਡੀ,ਦੀਪ ਚੋਧਰੀ,ਉ ਪੀ ਚੋਧਰੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕਪੂਰਥਲਾ ਜ਼ਿਲ੍ਹੇ ਵਿਚ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਿਯੁਕਤ ਕੀਤੇ ਗਏ ਪੁਲਿਸ ਆਬਜਰਵਰ ਸ੍ਰੀ ਪਰਮਬੀਰ ਸਿੰਘ ਪਰਮਾਰ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਵਿਚ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਜਲੰਧਰ ਤੇ ਕਪੂਰਥਲਾ ਲਈ ਪੁਲਿਸ ਆਬਜਰਵਰ ਨਿਯੁਕਤ ਕੀਤਾ ਗਿਆ ਹੈ ।
ਸ਼੍ਰੀ ਪਰਮਾਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਤੇ ਐਸ ਐਸ ਪੀ ਸ੍ਰੀ ਗੌਰਵ ਤੂਰਾ ਨਾਲ ਮੀਟਿੰਗ ਕੀਤੀ ਗਈ । ਉਨ੍ਹਾਂ ਅਧਿਕਾਰੀਆਂ ਕੋਲੋਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ, ਵੋਟਾਂ ਪੈਣ ਲਈ ਸੁਰੱਖਿਆ ਵਿਵਸਥਾ ਤੇ ਗਿਣਤੀ ਵੇਲੇ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਿਰਪੱਖ ਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਵਚਨਬੱਧ ਹੈ ।
ਸ਼੍ਰੀ ਪਰਮਾਰ ਨੇ ਸਮੁੱਚੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਗਏ ਸੀਨੀਅਰ ਪੁਲਿਸ ਅਧਿਕਾਰੀਆਂ ਤੇ ਲੋੜ ਅਨੁਸਾਰ ਰਿਜਰਵ ਫੋਰਸ ਲੈਣ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।
ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਆਦਿ ਲਈ ਉਨ੍ਹਾਂ ਨਾਲ 98153-32300 ਉੇਪਰ ਸੰਪਰਕ ਕਰ ਸਕਦੇ ਹਨ । 
Previous Post Next Post