ਸੁਲਤਾਨਪੁਰ ਲੋਧੀ,
7 ਦਸੰਬਰ,ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ
ਆਮ ਆਦਮੀ ਪਾਰਟੀ ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰਕੇ ਜਿੱਤ ਦਾ ਝੰਡਾ ਬੁਲੰਦ ਕਰੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕਫੈਡ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਸੋਸ਼ਲ ਮੀਡੀਆ ਇੰਚਾਰਜ ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ ਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਪਰਵਿੰਦਰ ਸਿੰਘ ਸੋਨੂੰ ਜੈਨਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਉਹ ਜਿੱਥੇ ਵੀ ਚੋਣ ਪ੍ਰਚਾਰ ਕਰਨ ਜਾ ਰਹੇ ਹਨ, ਉਹਨਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਕਿਉਂਕਿ ਲੋਕੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਹਨਾਂ ਕਿਹਾ ਕਿ ਹੁਣ ਵਿਰੋਧੀਆਂ ਦੇ ਕੋਲ ਪੰਜਾਬ ਸਰਕਾਰ ਦੇ ਖਿਲਾਫ ਕੋਈ ਵੀ ਮੁੱਦਾ ਨਹੀਂ ਹੈ ਅਤੇ ਉਹ ਆਮ ਆਦਮੀ ਪਾਰਟੀ ਦੇ ਖਿਲਾਫ ਝੂਠਾ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਅੰਦਰ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਸ਼ਾਂਤਮਈ ਢੰਗ ਨਾਲ ਚੋਣਾਂ ਪ੍ਰਚਾਰ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਪਹਿਲਾਂ ਦੂਜੀਆਂ ਸਰਕਾਰਾਂ ਦੇ ਕਾਰਜਕਾਲ ਵਿੱਚ ਚੋਣਾਂ ਹੁੰਦੀਆਂ ਸਨ ਤਾਂ ਧੱਕੇਸ਼ਾਹੀਆਂ ਵੀ ਹੁੰਦੀਆਂ ਸਨ ਪਰੰਤੂ ਹੁਣ ਬਿਨਾਂ ਕਿਸੇ ਭੇਦ ਭਾਵ ਦੇ ਚੋਣਾਂ ਹੋ ਰਹੀਆਂ ਹਨ। ਉਹਨਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਵੇਖਦਿਆਂ 14 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਹੱਕ ਦੇ ਉਮੀਦਵਾਰਾਂ ਵਿੱਚ ਵੋਟਾਂ ਪਾ ਕੇ ਉਹਨਾਂ ਨੂੰ ਜੇਤੂ ਬਣਾਉਣ। ਉਹਨਾ ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਘਰੋ ਘਰੀਂ ਜਾ ਕੇ ਚੋਣ ਪ੍ਰਚਾਰ ਵੀ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਆੜਤੀ ਆਗੂ ਬਲਦੇਵ ਸਿੰਘ ਮੰਗਾ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਆਪ ਆਗੂ ਗੁਰਚਰਨ ਸਿੰਘ ਚੰਦੀ, ਬਲਾਕ ਪ੍ਰਧਾਨ ਜਸਪਾਲ ਸਿੰਘ, ਸਾਬ ਸਿੰਘ, ਮਨਜੀਤ ਸਿੰਘ ਜੈਨਪੁਰ ਆਦਿ ਵੀ ਹਾਜ਼ਰ ਸਨ।

Tags
ਸੁਲਤਾਨ ਪੁਰ ਲੋਧੀ