ਸੁਲਤਾਨਪੁਰ ਲੋਧੀ, 8 ਦਸੰਬਰ:(ਲਾਡੀ,ਦੀਪ ਚੋਧਰੀ, ਉ.ਪੀ,ਚੋਧਰੀ )ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਅਤੇ ਮਾਣਯੋਗ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਕਪੂਰਥਲਾ ਵਲੋਂ ਯੂਥ ਅਗੇਂਸਟ ਡਰੱਗਸ ਮੁਹਿੰਮ ਤਹਿਤ ਪਿੰਡ ਅਹਿਮਦਪੁਰ ਵਿਖੇ ਸੈਮੀਨਾਰ ਅਤੇ ਜਾਗਰੁਕਤਾ ਰੈਲੀ ਦਾ ਆਯੋਜਨ ਸ਼੍ਰੀ ਹਿਰਦੇਜੀਤ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਸੈਮੀਨਾਰ ਦੇ ਸ਼ੁਰੂ ਵਿੱਚ ਸ੍ਰੀ ਬਲਵਿੰਦਰ ਸਿੰਘ ਪਿੰਡ ਅਹਿਮਦਪੁਰ ਦੇ ਸਰਪੰਚ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ।
ਉਨ੍ਹਾਂ ਹਾਜ਼ਰ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਦਿਨੋਂ-ਦਿਨ ਨਸ਼ਿਆਂ ਦੇ ਦਲਦਲ ਵਿੱਚ ਗ੍ਰਸਤ ਹੋ ਰਹੀ ਹੈ। ਉਨ੍ਹਾਂ ਸੈਮੀਨਾਰ ਦੌਰਾਨ ਹਾਜ਼ਰ ਜਨਤਾ ਨੂੰ ਆਪ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਹਰ ਕਿਸਮ ਦੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਵਲੋਂ ਸਮਾਜ ਵਿੱਚ ਨਸ਼ਾ ਛੁਡਾਉਣ ਵਾਲੀਆਂ ਸਰਕਾਰੀ ਸਹੂਲਤਾਂ,ਮੁੜਵਸੇਬਾ ਕੇਂਦਰਾਂ ਅਤੇ ਕਾਨੂੰਨੀ ਹੱਕਾਂ ਬਾਰੇ ਜਾਗਰੂਕਤਾ ਫੈਲਾਉਣ ਦਾ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਵਿਖੇ ਮਿਤੀ 06.12.2025 ਤੋਂ 06.01.2026 ਦੌਰਾਨ ਨਸ਼ਿਆ ਖਿਲਾਫ ਨੌਜਵਾਨਾਂ ਦੀ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਨਸ਼ਾ ਸਮਾਜ ਲਈ ਇੱਕ ਗੰਭੀਰ ਖਤਰਾ ਬਣ ਚੁੱਕਾ ਹੈ ਇਸ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਾਨੂੰ ਸਾਰਿਆ ਨੂੰ ਇੱਕਠੇ ਹੋ ਕੇ ਇਸ ਦੇ ਖਾਤਮੇ ਲਈ ਯਤਨ ਕਰਨੇ ਚਾਹੀਦੇ ਹਨ, ਇਸ ਮੁਹਿਮ ਦੌਰਾਨ ਜਿਲ੍ਹਾ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਦੇ ਪ੍ਰੋਗਰਾਮਾਂ ਦੇ ਆਯੋਜਨ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੈਮੀਨਾਰ, ਵਾਕਾਥੋਨ, ਜਾਗਰੂਕਤਾ ਰੈਲੀਆਂ, ਪੋਸਟਰ ਮੇਕਿੰਗ ਅਤੇ ਪੇਟਿੰਗ ਮੁਕਾਬਲੇ, ਨਿੰਬਧ ਲੇਖਣ ਅਤੇ ਨਾਰੇ ਲੇਖਣ, ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ।
ਸੈਮੀਨਾਰ ਦੌਰਾਨ ਮਿਸ ਪਰਮਜੀਤ ਕੌਰ ਕਾਹਲੋਂ ਐਡਵੋਕੇਟ, ਸ੍ਰੀ ਮਨਜੀਤ ਸਿੰਘ ਐਡਵੋਕੇਟ ਅਤੇ ਡਾਕਟਰ ਕਿਸ਼ੋਰ ਮਸੀਹ, ਸ੍ਰੀ ਨਰਿੰਦਰ ਸਿੰਘ ਸਾਬਕਾ ਸਰਪੰਚ ਅਤੇ ਸ੍ਰੀ ਜਗਜੀਤ ਸਿੰਘ ਉਰਫ ਜੰਗੀ ਵਲੋਂ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ।
ਇਸ ਮੌਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਰਾਹੀਂ ਘਰ-ਘਰ ਜਾ ਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਪ੍ਰਚਾਰ ਸਮੱਗਰੀ ਵੀ ਵੰਡੀ ਗਈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਡਡਵਿੰਡੀ, ਸਰਕਾਰੀ ਮਿਡਲ ਸਕੂਲ ਕਾਦੂਪੁਰ ਅਤੇ ਪਿੰਡ ਭਗਤਪੁਰ ਅਤੇ ਪਿੰਡ ਬਿਹਾਰੀਪੁਰ ਵਿਖੇ ਜਾਗਰੂਕਤਾ ਰੈਲੀਆਂ ਅਤੇ ਸੈਮੀਨਾਰਾਂ ਦੇ ਆਯੋਜਨ ਸ੍ਰੀ ਹਰੀਸ਼ ਪੁਰੀ ਡਿਪਟੀ ਚੀਫ ਲੀਗਲ ਏਡ ਡੀਫੈਂਸ ਕੌਸਲ, ਸ੍ਰੀ ਗੁਲਸ਼ਨ ਲਾਲ ਐਡਵੋਕੇਟ ਸ੍ਰੀ ਸਤਨਾਮ ਸਿੰਘ ਨੱਢਾ ਐਡਵੋਕੇਟ ਅਤੇ ਸ੍ਰੀ ਬਲਵਿੰਦਰ ਸਿੰਘ ਡੱਡਵਿੰਡੀ ਪੀ.ਐਲ.ਬੀ, ਸ੍ਰੀ ਅਮਨ ਗਾਂਧੀ ਪੀ.ਐਲ.ਬੀ. ਸ੍ਰੀ ਭੁਪਿੰਦਰ ਸਿੰਘ ਪੀ.ਐਲ.ਬੀ ਅਤੇ ਸ੍ਰੀਮਤੀ ਇੰਦਰਾ ਰਾਣੀ ਪੀ.ਐਲ.ਬੀ ਦੀ ਅਗਵਾਈ ਹੇਠ ਆਯੋਜਨ ਕੀਤਾ ਗਿਆ। ਇਨ੍ਹਾਂ ਜਾਗਰੂਕਤਾ ਰੈਲੀਆਂ ਵਿਚ ਵੱਡੀ ਗਿਣਤੀ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ।

Tags
ਕਪੂਰਥਲਾ