ਬਹੁਜਨ ਸਮਾਜ ਪਾਰਟੀ ਅੰਬੇਦਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਮਰਥਨ ਕਰਨ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਲਾਕੇ ਦੇ ਵਿੱਚ ਸਥਿਤੀ ਮਜ਼ਬੂਤ ਹੋਈ ਹੈ ਜਿਲਾ ਪਰਧਾਨ ਦਲਵਿੰਦਰ ਸਿੰਘ ਸਿਁਧੂ

ਸੁਲਤਾਨਪੁਰ ਲੋਧੀ 10 ਦਸੰਬਰ(   ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ  )ਹਲਕਾ ਵਿਧਾਨ ਸਭਾ ਸੁਲਤਾਨਪੁਰ ਲੋਧੀ ਚ  ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ  ਚੋਣਾ ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ , ਪਿੰਡ ਡੇਰਾ ਸੈਯਦਾਂ ਵਿਖੇ ਬਹੁਜਨ ਸਮਾਜ ਪਾਰਟੀ ਅੰਬੇਦਕਰ ਦੇ ਰਾਸ਼ਟਰੀ ਜਰਨਲ ਸਕੱਤਰ ਬਲਵੰਤ ਸਿੰਘ ਸੁਲਤਾਨਪੁਰ ਲੋਧੀ ਦੇ ਘਰ ਵਿੱਚ ਹੋਈ ਮੀਟਿੰਗ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਨੋਜ ਕੁਮਾਰ ਨਾਹਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਉਮੀਦਵਾਰਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਉਹਨਾਂ ਨੇ ਕਿਹਾ ਹੈ ਕਿ ਸਾਡੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸੀ  ਭਾਈਚਾਰੇ ਵਾਸਤੇ ਕੀਤੇ ਕੰਮਾਂ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਦਲ ਬਾਦਲ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ ਜੋ ਸਾਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਮਰਥਨ ਕਰਨਗੇ ਇਸ ਮੌਕੇ ਇਸ ਮੌਕੇ ਜ਼ਿਲਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਹੈ ਕਿ, ਬਹੁਜਨ ਸਮਾਜ ਪਾਰਟੀ ਅੰਬੇਦਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ  ਉਮੀਦਵਾਰਾਂ ਦਾ ਸਮਰਥਨ ਕਰਨ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਲਾਕੇ ਦੇ ਵਿੱਚ ਸਥਿਤੀ ਮਜ਼ਬੂਤ ਹੋਈ ਹੈ ਉਹਨਾਂ ਨੇ ਕਿਹਾ ਹੈ ਕਿ ਸਾਡੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ ਉਨਾਂ ਨੇ ਰਾਸ਼ਟਰੀ ਪ੍ਰਧਾਨ ਮਨੋਜ ਕੁਮਾਰ ਨਾਹਰ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਪਾਰਟੀ ਵੱਲੋਂ 20 27 ਦੀਆਂ ਵਿਧਾਨ ਚੋਣਾਂ ਜਿੱਤ ਕੇ ਪੰਜਾਬ ਵਿੱਚ ਸਰਕਾਰ ਬਣਾਈ ਜਾਵੇਗੀ. ਉਹਨਾਂ ਨੇ ਕਿਹਾ
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਸੁਲਤਾਨਪੁਰ ਲੋਧੀ ਹਲਕੇ ਵਿੱਚ ਅਕਾਲੀ ਦੀ ਚੜ੍ਹਦੀਕਲਾ ਦੇ ਲਈ ਦਿਨ ਰਾਤ ਕੰਮ ਕਰਦੇ ਹੋਏ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੁਲਤਾਨਪੁਰ ਲੋਧੀ ਹਲਕੇ ਦੀ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੋਲੀ ਵਿੱਚ ਪਾਉਣਗੇ।ਇਸ ਮੌਕੇ ਸਵਰਨ ਸਿੰਘ ਇੰਜੀਨੀਅਰ ਨੇ ਕਿਹਾ ਕਿ
ਹਲਕੇ ਵਿੱਚ  ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਜਾਵੇਗੀ,ਖਾਸ ਕਰਕੇ ਹਲਕੇ ਭਰ ਵਿੱਚ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਪਾਰਟੀ ਨੂੰ ਹੋਰ ਮਜ਼ਬੂਤ ​​ਕਰਨ ਲਈ ਦਿਨ-ਰਾਤ ਕੰਮ ਕਰ ਰਿਹਾ ਹੈ,ਨਾਲ ਹੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਯੋਜਨਾਵਾਂ ਨੂੰ ਜਨਤਾ ਤੱਕ ਪਹੁੰਚਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਫਰੰਟ ਤੇ ਅਸਫਲ ਰਹੀ ਹੈ,ਜਿਸ ਕਾਰਨ ਸੂਬੇ ਦੇ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਇਸ ਮੌਕੇ ਅਵਤਾਰ ਸਿੰਘ ਮੀਰੇ ਉਮੀਦਵਾਰ ਜਿਲਾ ਪਰਿਸ਼ਦ ਨੇ ਕਿਹਾ ਹੈ  ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ,ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਮਜ਼ਬੂਤੀ ਨਾਲ ਰੱਖਿਆ ਕੀਤੀ ਜਾ ਸਕੇ। ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦਾ ਸਮਰਥਨ ਕੀਤਾ ਹੈ।ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਰਾਜ ਦੌਰਾਨ ਸੂਬੇ ਦੇ ਲੋਕਾਂ ਨੂੰ ਦਿੱਤੇ ਗਏ ਲਾਭਾਂ ਨੂੰ ਨਹੀਂ ਭੁੱਲੇ ਹਨ,ਭਾਵੇਂ ਉਹ ਲੋਕ ਭਲਾਈ ਯੋਜਨਾਵਾਂ ਹੋਣ ਜਾਂ ਕਿਸਾਨ-ਪੱਖੀ ਸਹੂਲਤਾਂ।ਕੋਈ ਹੋਰ ਪਾਰਟੀ ਉਹ ਨਹੀਂ ਦੇ ਸਕਦੀ ਜੋ ਅਕਾਲੀ ਦਲ ਸਰਕਾਰ ਨੇ ਪ੍ਰਦਾਨ ਕੀਤੀ ਹੈ।ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਆਪਣੇ ਚੋਣ ਵਾਅਦਿਆਂ ਬਾਰੇ ਜਨਤਾ ਨੂੰ ਲਗਾਤਾਰ ਗੁੰਮਰਾਹ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਆਪ ਨੇ ਪਹਿਲਾਂ ਔਰਤਾਂ ਨੂੰ 1,000 ਰੁਪਏ ਦੇ ਮਹੀਨਾ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ,ਜੋ ਚਾਲ ਸਾਲ ਦੇ ਕਰੀਬ ਸ਼ਮਾ ਬਿੱਟ ਜਾਣ ਦੇ ਬਾਅਦ ਵੀ ਪੂਰਾ ਨਹੀਂ ਹੋਇਆ।ਉਨ੍ਹਾਂ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦਾ ਰਾਜਨੀਤਿਕ ਵਰਗ ਹੀ ਧਰਮ ਦਾ ਅਸਲ ਅਰਥ ਸਮਝਦਾ ਹੈ,ਅਤੇ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਅਸਲ ਵਿੱਚ ਧਾਰਮਿਕ ਲੋਕ ਕੌਣ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਰ ਲੜਾਈ ਲੜੀ ਹੈ ਅਤੇ ਪੰਜਾਬ ਦੇ ਹੱਕਾਂ ਲਈ ਲੜਾਈ ਲੜੀ ਹੈ।ਇਸ ਮੌਕੇ ਇਸ ਮੌਕੇ ਬਲਵੰਤ ਸਿੰਘ ਸੁਲਤਾਨਪੁਰੀ ਜਨਰਲ ਸਕੱਤਰ ਪੰਜਾਬ , ਸੁਰਜੀਤ ਸਿੰਘ ਢਿੱਲੋ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ,ਸੁਖਦੇਵ ਸਿੰਘ ਨਾਨਕਪੁਰ ਸੀਨੀਅਰ ਅਕਾਲੀ ਆਗੂ, ਸੁਖਜਿੰਦਰ ਸਿੰਘ, ਪਰਮਜੀਤ ਸਿੰਘ ਦੁਰਗਾਪੁਰ ,ਗੁਰਮੀਤ ਸਿੰਘ ,ਸਤਨਾਮ ਸਿੰਘ ਰਾਮੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ,, ਦਰਬਾਰਾ ਸਿੰਘ,, ਜਗਤਾਰ ਸਿੰਘ ਤਲਵੰਡੀ ਸੈਕਰਟਰੀ ਪੰਜਾਬ, ਬਿੱਟੂ ਮੀਰੇ, ਬਲਕਾਰ ਸਿੰਘ , ਜਰਨੈਲ ਸਿੰਘ, ਬੀਬੀ ਹੈਪੀ,  ਸੁਨੀਲ, ਪਿਆਰਾ ਲਾਲ ਭੱਟੀ ,ਕਾਬਲ ਸਿੰਘ ਤੂੰ ਪਾਰਟੀ ਵਰਕਰ ਹਾਜ਼ਰ ਸਨ

















Previous Post Next Post