ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਵੋਟਾਂ ਦੀ ਗਿਣਤੀ ਅੱਜ - ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ

ਕਪੂਰਥਲਾ , 16 ਦਸੰਬਰ ,(ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ)
ਕਪੂਰਥਲਾ ਜ਼ਿਲ੍ਹੇ ਵਿਚ ਬੀਤੇ ਦਿਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਪਈਆ ਵੋਟਾਂ ਦੀ ਗਿਵਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਹੋਵੇਗੀ ।
ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਆ , ਗਿਣਤੀ ਲਈ ਸਟਾਫ , ਸਟਾਫ ਦੀ ਸਿਖਲਾਈ ਆਦਿ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ।
ਸ੍ਰੀ ਪੰਚਾਲ ਨੇ ਕਿਹਾ ਕਿ ਕਪੂਰਥਲਾ ਤੇ ਫੱਤੂਢੀਂਗਾ ਬਲਾਕ ਲਈ ਵੋਟਾਂ ਦੀ ਗਿਣਤੀ ਵਿਰਸਾ ਵਿਹਾਰ ਕੇਂਦਰ ਕਪੂਰਥਲਾ, ਨਡਾਲਾ ਬਲਾਕ ਲਈ ਪ੍ਰੇਮ ਕਰਮਸਰ ਕਾਲਜ ਨਡਾਲਾ , ਸੁਲਤਾਨਪੁਰ ਲੋਧੀ ਲਈ ਬੀ ਡੀ ਪੀ ਓ ਦਫ਼ਤਰ ਸੁਲਤਾਨਪੁਰ ਲੋਧੀ ਤੇ ਫਗਵਾੜਾ ਬਲਾਕ ਲਈ ਰਾਮਗੜ੍ਹੀਆ ਪੌਲੀਟੈਕਨਿਕ ਕਾਲਜ ਵਿਖੇ ਹੋਵੇਗੀ ।

ਇਸੇ ਦੌਰਾਨ ਅੱਜ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਗਿਆ । 

Post a Comment

Previous Post Next Post