ਸੱਜਣ ਸਿੰਘ ਚੀਮਾ ਨੇ ਕੀਤਾ ਚੋਣਾਂ ਜਿੱਤਣ ਵਾਲੇ ਆਗੂਆਂ ਦਾ ਸਨਮਾਨ

ਸੁਲਤਾਨਪੁਰ ਲੋਧੀ,22 ਦਸੰਬਰ, (ਲਾਡੀ,ਦੀਪ ਚੋਧਰੀ, ਉ.ਪੀ.ਚੋਧਰੀ) ਆਮ ਆਦਮੀ ਪਾਰਟੀ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰਸਟ ਕਪੂਰਥਲਾ ਸੱਜਣ ਸਿੰਘ ਚੀਮਾ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਆਪਣੇ ਉੱਪਰ ਰੇਤ ਵੇਚਣ ਦੇ ਲਗਾਏ ਗਏ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਦੱਸਦੇ ਹੋਏ ਵਿਧਾਇਕ ਰਾਣਾ ਨੂੰ ਖੁੱਲਾ ਚੈਲੰਜ ਕੀਤਾ ਕਿ ਉਹ ਮੇਰੇ ਉੱਪਰ ਲਗਾਏ ਗਏ ਦੋਸ਼ ਸਾਬਤ ਕਰ ਦੇਣ ਤਾਂ ਉਹ ਸਿਆਸਤ ਛੱਡ ਦੇਣਗੇ। ਸੱਜਣ ਸਿੰਘ ਚੀਮਾ ਵੱਲੋਂ ਮਾਰਕੀਟ ਕਮੇਟੀ ਦਫਤਰ ਵਿਖੇ ਸੁਲਤਾਨਪੁਰ ਲੋਧੀ ਹਲਕੇ ਤੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਜਿੱਤੇ ਹੋਏ ਪਾਰਟੀ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਉਹਨਾਂ ਇਸ ਮੌਕੇ ਜਿੱਥੇ ਜਿੱਤੇ ਹੋਏ ਪਾਰਟੀ ਆਗੂਆਂ ਨੂੰ ਵਧਾਈ ਦਿੱਤੀ, ਉਥੇ ਹਾਰੇ ਹੋਏ ਉਮੀਦਵਾਰਾਂ ਦੀ ਵੀ ਹੌਸਲਾ ਅਫਜਾਈ ਕੀਤੀ। ਉਹਨਾਂ ਕਿਹਾ ਕਿ ਜੇਕਰ ਵੋਟ ਪ੍ਰਤੀਸ਼ਤ ਵੇਖਿਆ ਜਾਵੇ ਤਾਂ ਆਪ ਨੂੰ ਹਲਕਾ ਸੁਲਤਾਨਪੁਰ ਲੋਧੀ ਵਿੱਚ ਦੂਸਰੀਆਂ ਸਾਰੀਆਂ ਪਾਰਟੀਆਂ ਨਾਲੋਂ ਵੱਧ ਵੋਟਾਂ ਮਿਲੀਆਂ ਹਨ। ਉਨਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਵੱਲੋਂ ਹਰ ਵਾਰ ਦੀ ਤਰ੍ਹਾਂ ਪੈਸੇ ਤੇ ਨਸ਼ਿਆਂ ਦੀ ਕਥਿਤ ਦੁਰਵਰਤੋਂ ਕਰਕੇ ਕੁਝ ਸੀਟਾਂ ਜਿੱਤੀਆਂ ਹਨ। ਉਹਨਾਂ ਇਹ ਵੀ ਕਿਹਾ ਕਿ ਇਹ ਲੜਾਈ ਇਮਾਨਦਾਰੀ ਅਤੇ ਹੰਕਾਰ, ਬੇਈਮਾਨੀ, ਪੈਸੇ ਤੇ ਨਸ਼ਿਆਂ ਦੇ ਵਿਚਕਾਰ ਸੀ ਜੋ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਕੁਝ ਇਕ ਕਰਮਚਾਰੀਆਂ ਵੱਲੋਂ ਵੋਟਾਂ ਦੀ ਗਿਣਤੀ ਦੌਰਾਨ ਕਥਿਤ ਤੌਰ ਤੇ ਗਲਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਨਵੇਂ ਚੁਣੇ ਗਏ ਜਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ - ਆਪਣੇ ਇਲਾਕੇ ਵਿੱਚ ਵਿਕਾਸ ਕਾਰਜਾਂ ਵਿੱਚ ਰੁਝ ਜਾਣ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਜਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾ ਚ ਵੱਡੀ ਜਿੱਤ ਮਿਲੀ ਹੈ। ਇਸ ਮੌਕੇ ਉਨਾਂ ਦੇ ਨਾਲ ਸੀਨੀਅਰ ਆਪ ਆਗੂ ਨਰਿੰਦਰ ਸਿੰਘ ਖਿੰਡਾ, ਮਹਿਲਾ ਆਗੂ ਗੁਰਵਿੰਦਰ ਕੌਰ, ਪੀ ਏ ਲਵਪ੍ਰੀਤ ਸਿੰਘ, ਪ੍ਰਦੀਪ ਥਿੰਦ ਚੇਅਰਮੈਨ ਇੰਪਰੂਵਮੈਂਟ ਸੁਲਤਾਨਪੁਰ ਲੋਧੀ, ਸਰਪੰਚ ਮਨਜੀਤ ਸਿੰਘ, ਗੁਰਚਰਨ ਸਿੰਘ ਬਿੱਟੂ ਚੇਅਰਮੈਨ, ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਜਸਪਾਲ ਸਿੰਘ ਫਤੋਵਾਲ, ਸਰਪੰਚ ਗੁਰਦੇਵ ਸਿੰਘ ਪੱਪਾ, ਜਤਿੰਦਰਜੀਤ ਸਿੰਘ ਜੱਜੀ ਨੰਬਰਦਾਰ, ਆੜਤੀ ਬਲਦੇਵ ਸਿੰਘ ਮੰਗਾ, ਸੰਨੀ ਰਤੜਾ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਸਰਪੰਚ ਬਹਾਦਰ ਸਿੰਘ ਲੋਧੀਵਾਲ, ਦੀਪਕ ਚੀਮਾ, ਕੁਲਵਿੰਦਰ ਸਿੰਘ ਸਧੂਵਾਲ, ਪਵਨ ਕੁਮਾਰ ਲਾਲਾ ਹਲਕਾ ਕੋਆਰਡੀਨੇਟਰ, ਹਰਨੇਕ ਸਿੰਘ ਗੋਲਡੀ ਡਡਵਿੰਡੀ, ਬਲਾਕ ਸੰਮਤੀ ਮੈਂਬਰ ਲਾਭ ਸਿੰਘ ਧੰਜੂ, ਸੁਖਜਿੰਦਰ ਸਿੰਘ ਗੋਲਡੀ, ਸਰਬਜੀਤ ਕੌਰ, ਹਰਵਿੰਦਰ ਪਾਲ ਸਿੰਘ ਲਾਲੀ, ਸਵਰਨ ਸਿੰਘ ਜੈਨਪੁਰ, ਰਣਧੀਰ ਸਿੰਘ ਕਮਾਲਪੁਰ,  ਹੁਸ਼ਿਆਰ ਸਿੰਘ ਸਮੂਹ ਪੰਚਾਇਤ ਸੰਮਤੀ ਮੈਂਬਰ ਆਦਿ ਵੀ ਹਾਜ਼ਰ ਸਨ।

Post a Comment

Previous Post Next Post