ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਤੇ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਆਗੂਆਂ ਨੇ ਕੀਤੇ ਸ਼ਰਧਾ ਤੇ ਫੁੱਲ ਭੇਟ

ਸੁਲਤਾਨਪੁਰ ਲੋਧੀ 26 ਦਸੰਬਰ (,ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ)
ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਸ਼ਹੀਦ ਉਧਮ ਸਿੰਘ ਮੈਮੋਰੀਅਲ ਟਰੱਸਟ, ਬਾਰ ਐਸੋਸੀਏਸ਼ਨ, ਸਹਿਤ ਸਭਾ ਅਤੇ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਸਥਾਨਕ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਸ਼ਹੀਦ ਦੀ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪੁੱਜੇ ਟਰਸਟ ਦੇ ਚੇਅਰਮੈਨ ਪ੍ਰੋ: ਚਰਨ ਸਿੰਘ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਜਿਹੜੀਆਂ ਕੌਮਾਂ ਇਹ ਸਰਮਾਇਆ ਨਹੀਂ ਸੰਭਾਲ ਕੇ ਨਹੀਂ ਰੱਖਦੀਆਂ, ਉਹ ਤਬਾਹ ਹੋ ਜਾਂਦੀਆਂ ਹਨ। ਇਸ ਮੌਕੇ ਮੁੱਖ ਪ੍ਰਬੰਧਕ ਐਡਵੋਕੇਟ ਰਜਿੰਦਰ ਸਿੰਘ ਰਾਣਾ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਡਾਕਟਰ ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਸਕੱਤਰ ਮੁਖਤਾਰ ਸਿੰਘ ਚੰਦੀ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਸਕੱਤਰ ਸ਼ੈਲ ਪ੍ਰਭਾਕਰ, ਐਡਵੋਕੇਟ ਗੁਰਮੇਲ ਸਿੰਘ ਥਿੰਦ, ਐਡਵੋਕੇਟ ਸਤਨਾਮ ਸਿੰਘ ਮੋਮੀ, ਐਡਵੋਕੇਟ ਜਗਦੀਸ਼ ਸਿੰਘ ਸੋਢੀ, ਅਕਾਲ ਗਰੁੱਪ ਦੇ ਐਮ ਡੀ ਸੁਖਦੇਵ ਸਿੰਘ ਜੱਜ, ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ, ਅਵਤਾਰ ਸਿੰਘ ਮੀਰੇ ਸਾਬਕਾ ਚੇਅਰਮੈਨ, ਮਾ: ਚਰਨ ਸਿੰਘ ਹੈਬਤਪੁਰ, ਅਜੀਤ ਸਿੰਘ ਔਜਲਾ ਜੱਟ ਸਭਾ, ਅਮਰੀਕ ਸਿੰਘ ਨੰਢਾ ਲੈਕਚਰਾਰ, ਪ੍ਰਤਾਪ ਸਿੰਘ ਮੋਮੀ, ਮਲਕੀਤ ਸਿੰਘ ਮੀਰੇ, ਸਰਵਨ ਸਿੰਘ ਸਟੇਟ ਐਵਾਰਡੀ ਕਿਸਾਨ, ਅਮਰਜੀਤ ਸਿੰਘ ਟਿੱਬਾ ਪ੍ਰਧਾਨ ਆਲ ਇੰਡੀਆ ਕਿਸਾਨ ਸਭਾ, ਸਾਬਕਾ ਸਰਪੰਚ ਗੁਰਮੇਜ ਸਿੰਘ ਛੰਨਾ ਸ਼ੇਰ ਸਿੰਘ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਪੰਚ, ਗੁਰਨਾਮ ਸਿੰਘ ਪੰਚ, ਤਜਿੰਦਰ ਸਿੰਘ ਜੋਸਨ ਸੀਨੀਅਰ ਰੋਟੇਰੀਅਨ, ਡਾਕਟਰ ਰਾਣਾ ਜੱਜ, ਕੁਲਵਿੰਦਰ ਕੰਵਲ, ਕਸ਼ਮੀਰ ਸਿੰਘ ਹੈਬਤਪੁਰ ਆਦਿ ਵੀ ਹਾਜ਼ਰ ਸਨ।ਇਸ ਮੌਕੇ ਪੁੱਜੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰਸਟ ਕਪੂਰਥਲਾ ਸੱਜਣ ਸਿੰਘ ਚੀਮਾ ਨੇ ਸ਼ਹੀਦ ਉਧਮ ਸਿੰਘ ਦੇ ਆਦਮ ਕੱਦ ਦੇ ਪੁੱਤ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਹਨਾਂ ਕਿਹਾ ਕਿ ਸਾਨੂੰ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਜਰਨੈਲ ਸਿੰਘ ਡੋਗਰਾਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਅਵਤਾਰ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਸੁਖਦੇਵ ਸਿੰਘ ਨਾਨਕਪੁਰ ਸੀਨੀ. ਅਕਾਲੀ ਆਗੂ, ਜਥੇਦਾਰ ਸਤਨਾਮ ਸਿੰਘ ਰਾਮੇ,  ਜਸਵਿੰਦਰ ਸਿੰਘ ਖਜਾਨਚੀ, ਰਿਕਾਰਡ ਕੀਪਰ ਪਵਨਦੀਪ ਸਿੰਘ, ਮੀਡੀਆ ਇੰਚਾਰਜ ਸੁਖਜਿੰਦਰ ਭਗਤਪੁਰ ਆਦਿ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਰਾਜੂ, ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਕੌਂਸਲਰ ਪਵਨ ਕਨੋਜੀਆ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ ਆਦਿ ਨੇ ਸ਼ਹੀਦ ਉਧਮ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਸੀਨੀਅਰ ਆਪ ਆਗੂ ਨਰਿੰਦਰ ਸਿੰਘ ਖਿੰਡਾ, ਗੁਰਵਿੰਦਰ ਕੌਰ ਮੁਕਟ ਰਾਮ ਵਾਲਾ, ਚੇਅਰਮੈਨ ਇੰਪਰੂਵਮੈਂਟ ਟਰਸਟ ਪ੍ਰਦੀਪ ਥਿੰਦ, ਚੇਅਰਮੈਨ ਮਾਰਕਫੈਡ ਗੁਰਚਰਨ ਸਿੰਘ ਬਿੱਟੂ, ਮੇਜਰ ਸਿੰਘ ਜੈਨਪੁਰ ਸਰਪੰਚ, ਪ੍ਰਧਾਨ ਸੁਖਵਿੰਦਰ ਸਿੰਘ ਸੋਢੀ ਸ਼ਾਲਾਪੁਰ ਬੇਟ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਸਰਪੰਚ ਮਨਦੀਪ ਸਿੰਘ ਅੱਲਾਦਿੱਤਾ, ਸਰਪੰਚ ਜਸਪਾਲ ਸਿੰਘ ਫਤੋਵਾਲ, ਸਰਪੰਚ ਗੁਰਦੇਵ ਸਿੰਘ ਪੱਪਾ, ਸਰਪੰਚ  ਬਿਕਰਮਜੀਤ ਸਿੰਘ ਚੀਮਾ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਗੋਲਡੀ, ਸਵਰਨ ਸਿੰਘ ਜੈਨਪੁਰ, ਹੁਸ਼ਿਆਰ ਸਿੰਘ, ਹਰਦੀਪ ਸਿੰਘ ਦੂਲੋਵਾਲ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਸੱਧੂਵਾਲ, ਜੱਗੀ ਜੈਨਪੁਰ, ਬਿਕਰਮ ਸਿੰਘ ਉੱਚਾ, ਬਲਦੇਵ ਸਿੰਘ, ਪੀਏ ਲਵਪ੍ਰੀਤ ਸਿੰਘ ਆਦਿ ਵੀ ਹਾਜਰ ਸਨ।

Post a Comment

Previous Post Next Post