ਭਰੋਆਣਾ ਜੋਨ ਤੋਂ ਅਕਾਲੀ ਉਮੀਦਵਾਰ ਜਥੇਦਾਰ ਰਾਮੇ ਦੇ ਹੱਕ ਵਿੱਚ ਕੀਤੀਆਂ ਚੋਣ ਮੀਟਿੰਗਾਂ

ਸੁਲਤਾਨਪੁਰ ਲੋਧੀ, 7 ਦਸੰਬਰ .ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ
ਹਲਕਾ ਸੁਲਤਾਨਪੁਰ ਲੋਧੀ ਦੇ ਭਰੋਆਣਾ ਜੋਨ ਤੋਂ ਜਿਲਾ ਪ੍ਰੀਸ਼ਦ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਸਤਨਾਮ ਸਿੰਘ ਰਾਮੇ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ ਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਵੱਲੋਂ ਅਕਾਲੀ ਆਗੂਆਂ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ ਗਿਆ। ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ਤੇ ਸੁਖਦੇਵ ਸਿੰਘ ਨਾਨਕਪੁਰ ਨੇ ਦੱਸਿਆ ਕਿ ਜਿਲਾ ਪ੍ਰੀਸ਼ਦ ਭਰੋਆਣਾ ਜੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਸਤਨਾਮ ਸਿੰਘ ਰਾਮੇ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਹਵਾ ਦਾ ਰੁੱਖ ਅਕਾਲੀ ਦਲ ਬਾਦਲ ਦੇ ਹੱਕ ਵਿਚ ਹੈ। ਇਸ ਮੌਕੇ ਉਨਾਂ ਦੇ ਨਾਲ ਕਮਲਜੀਤ ਸਿੰਘ ਹੈਬਤਪੁਰ, ਆੜ੍ਹਤੀ ਆਗੂ ਤਰਲੋਕ ਸਿੰਘ, ਸਾਬਕਾ ਸਰਪੰਚ ਸਾਧੂ ਸਿੰਘ, ਭੁਪਿੰਦਰ ਸਿੰਘ ਮੈਨੇਜਰ, ਮਲਕੀਤ ਸਿੰਘ, ਮੁਖਤਾਰ ਸਿੰਘ, ਜਥੇਦਾਰ ਦਰਬਾਰਾ ਸਿੰਘ ਵਿਰਦੀ ਵੀ ਹਾਜ਼ਰ ਸਨ। ਉਨਾਂ ਪਿੰਡ ਸ਼ਾਹ ਵਾਲਾ ਦੇ ਸ਼ਿੰਗਾਰਾ ਸਿੰਘ, ਸੁਖਦੇਵ ਸਿੰਘ, ਹਰੀ ਸਿੰਘ ਝੰਡ ਸਾਬਕਾ ਸਰਪੰਚ, ਬਲਦੇਵ ਸਿੰਘ ਝੰਡ, ਪਿਆਰਾ ਸਿੰਘ ਆਦਿ ਨਾਲ ਵੀ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਸਤਨਾਮ ਸਿੰਘ ਰਾਮੇ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।
Previous Post Next Post