ਸੁਲਤਾਨਪੁਰ ਲੋਧੀ,2 ਦਸੰਬਰ (ਲਾਡੀ,ਦੀਪ ਚੋਧਰੀ, ਉਪੀ ਚੋਧਰੀ)ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ 8 ਜਨਵਰੀ ਤੋਂ ਹੋਵੇਗੀ ਜਿਸ ਦੇ ਲਈ ਹਰੇਕ ਵਿਅਕਤੀ ਨੂੰ ਇਹ ਕਾਰਡ ਬਣਵਾਉਣ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਦੀ ਕਾਪੀ ਦੇਣੀ ਹੋਵੇਗੀ ਜਦਕਿ 18 ਸਾਲ ਤੋਂ ਘੱਟ ਉਮਰ ਵਾਲੇ ਆਧਾਰ ਕਾਰਡ ਦੇ ਨਾਲ ਆਪਣਾ ਜਨਮ ਸਰਟੀਫਿਕੇਟ ਦੇ ਕੇ ਆਪਣਾ ਕਾਰਡ ਬਣਾ ਸਕਦੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ ਇੰਪਰੂਵਮੈਂਟ ਟਰਸਟ ਕਪੂਰਥਲਾ ਨੇ ਮਾਰਕੀਟ ਕਮੇਟੀ ਦਫਤਰ ਸੁਲਤਾਨਪੁਰ ਲੋਧੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਪੰਜਾਬ ਨੂੰ ਇਸ ਗੱਲ ਦੀ ਵਧਾਈ ਦਿੰਦੇ ਹੋਏ ਉਨਾਂ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ਪੰਜਾਬ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਇਸ ਤਰ੍ਹਾਂ ਦੀ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਉਨਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਤੋਂ ਇਲਾਵਾ 800 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਮੁਫਤ ਮਿਲੇਗਾ। ਉਹਨਾਂ ਇਸ ਯੋਜਨਾ ਵਿੱਚ ਸੁਲਤਾਨਪੁਰ ਲੋਧੀ ਦੇ ਅਮਨਪ੍ਰੀਤ ਹਸਪਤਾਲ ਨੂੰ ਸ਼ਾਮਿਲ ਕਰਨ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ। ਉਹਨਾਂ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਿੰਡਾਂ ਅਤੇ ਸ਼ਹਿਰ ਵਿੱਚ ਹਰ ਇਕ ਵਿਅਕਤੀ ਦਾ ਇਹ ਕਾਰਡ ਬਣਵਾ ਕੇ ਦੇਣ। ਸੱਜਣ ਸਿੰਘ ਚੀਮਾ ਨੇ ਇਸ ਮੌਕੇ ਪਾਰਟੀ ਦੇ ਨਵਨਿਯੁਕਤ ਯੂਥ ਵਿੰਗ ਕੋਆਰਡੀਨੇਟਰ ਮਲਕੀਤ ਸਿੰਘ ਬੂੜੇਵਾਲ ਅਤੇ ਸੋਸ਼ਲ ਮੀਡੀਆ ਇੰਚਾਰਜ ਜਸਵਿੰਦਰ ਸਿੰਘ ਤਲਵੰਡੀ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਵੀ ਕੀਤਾ।
ਨਵ ਨਿਯੁਕਤ ਅਹੁਦੇਦਾਰ ਮਲਕੀਤ ਸਿੰਘ ਬੂੜੇਵਾਲ ਤੇ ਜਸਵਿੰਦਰ ਸਿੰਘ ਤਲਵੰਡੀ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਸ਼ੇਸ਼ ਕਰਕੇ ਆਪ ਦੇ ਹਲਕਾ ਇੰਚਾਰਜ 'ਆਪ' ਸੱਜਣ ਸਿੰਘ ਚੀਮਾ ਦਾ ਦਿੱਤੇ ਗਏ ਮਾਨ ਸਨਮਾਨ ਲਈ ਧੰਨਵਾਦ ਕੀਤਾ। ਉਹਨਾਂ ਇਹ ਵੀ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਘਰ ਘਰ ਤੱਕ ਪਹੁੰਚਾਉਣਗੇ ਅਤੇ ਹਲਕੇ ਦੇ ਸਮੂਹ ਪਿੰਡਾਂ ਵਿੱਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਮੁਹਈਆ ਕਰਵਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਮਾਰਕੀਟਿੰਗ ਸੋਸਾਇਟੀ ਗੁਰਚਰਨ ਸਿੰਘ ਬਿੱਟੂ, ਪੀ ਏ ਲਵਪ੍ਰੀਤ ਸਿੰਘ, ਸੰਨੀ ਰਤੜਾ, ਜਤਿੰਦਰਜੀਤ ਸਿੰਘ ਜਜੀ ਨੰਬਰਦਾਰ, ਮਨਜੀਤ ਸਿੰਘ ਜੈਨਪੁਰ, ਸਰਪੰਚ ਜਸਪਾਲ ਸਿੰਘ ਫੱਤੋਵਾਲ,