ਸੁਲਤਾਨਪੁਰ ਲੋਧੀ, 25 ਜਨਵਰੀ ( ਲਾਡੀ, ਦੀਪ ਚੌਧਰੀ) ਸਮਾਜ ਭਲਾਈ ਕਾਰਜਾਂ ਨੂੰ ਸਮਰਪਿਤ ਸੁਲਤਾਨਪੁਰ ਇਲਾਕੇ ਅੰਦਰ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਇੰਨਰਵੀਲ ਕਲੱਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਦਾਲਤ ਚੱਕ ਨੂੰ ਵੱਖ-ਵੱਖ ਤਰ੍ਹਾਂ ਦੀ ਸਟੇਸ਼ਨਰੀ ਭੇਂਟ ਕੀਤੀ ਗਈ। ਸਕੂਲ ਇੰਚਾਰਜ ਅਜੇ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਇੰਨਰਵੀਲ ਕਲੱਬ ਦੇ ਪ੍ਰਧਾਨ ਜਸਪਾਲ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਲੱਬ ਵੱਲੋਂ ਪਿਛਲੇ ਕਈ ਸਾਲਾਂ ਤੋਂ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਪਿੰਡਾਂ ਵਿੱਚ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਗਿਆਨ ਪ੍ਰਾਪਤ ਕਰ ਰਹੇ ਬੱਚਿਆਂ ਲਈ ਮੱਦਦ ਕਰਨਾ ਜ਼ਰੂਰੀ ਹੈ ਕਿ ਇਨ੍ਹਾਂ ਬੱਚਿਆਂ ਨੇ ਆਉਣ ਵਾਲੇ ਸਮੇਂ ਵਿੱਚ ਸਮਾਜ਼ ਅਤੇ ਦੇਸ਼ ਦੀ ਸੇਵਾ ਕਰਨੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਸਖ਼ਤ ਮਿਹਨਤ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦੁਨੀਆਂ ਵਿੱਚ ਜਿੰਨੇ ਵੀ ਮਹਾਨ ਵਿਅਕਤੀ ਹੋਏ ਹਨ, ਉਨ੍ਹਾਂ ਸਭ ਨੇ ਸਖ਼ਤ ਮਿਹਨਤ ਕਰਦਿਆਂ ਰੁਤਬੇ ਹਾਸਲ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਇੰਨਰਵੀਲ ਕਲੱਬ ਆਉਣ ਵਾਲੇ ਸਮੇਂ ਵਿੱਚ ਵੀ ਆਪਣੀਆਂ ਸੇਵਾਵਾਂ ਜ਼ਾਰੀ ਰੱਖੇਗਾ।ਇਸ ਮੌਕੇ ਸਕੂਲ ਇੰਚਾਰਜ ਅਜੇ ਕੁਮਾਰ ਨੇ ਇੰਨਰਵੀਲ ਕਲੱਬ ਦਾ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰ ਦੀ ਪੜ੍ਹਾਈ ਮੁਫ਼ਤ ਕਰਵਾਈ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਉੱਚ ਸਿੱਖਿਆ ਪ੍ਰਾਪਤ ਹਨ।ਇਸ ਮੌਕੇ ਪਰਵਿੰਦਰ ਕੌਰ, ਰੁਪਿੰਦਰ ਕੌਰ ਮੋਮੀ,ਅਲਕਾ ਛੁਰਾ, ਅਧਿਆਪਕ ਵਰਿੰਦਰ ਸਿੰਘ,ਨੀਰਜਾ ਸ਼ਰਮਾ ਆਦਿ ਹਾਜ਼ਰ ਸਨ।
Tags
ਸੁਲਤਾਨ ਪੁਰ ਲੋਧੀ