ਮਜ਼ਦੂਰ ਆਗੂ ਮੁਕੇਸ਼ ਮਲੌਦ ਦੀ ਰਿਹਾਈ ਅਤੇ ਜ਼ਮੀਨੀ ਮੁਦਿਆਂ ਨੂੰ ਲੈਕੇ 18 ਫਰਵਰੀ ਨੂੰ ਸੰਗਰੂਰ ਪਹੁੰਚਣ ਦੀ ਕੀਤੀ ਲੰਮਬੰਦੀ: ਨਿਰਮਲ ਸ਼ੇਰਪੁਰ ਸੱਧਾ

13 ਫਰਵਰੀ ( ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ) ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਜ਼ਦੂਰ ਜਥੇਬੰਦੀਆਂ ਨੂੰ 10 ਫਰਵਰੀ ਦੀ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਮੁਅਤਲ ਕਰਨ ਦਾ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੀ ਇਸ ਵਾਅਦਾ ਖਿਲਾਫੀ ਵਿਰੁੱਧ ਜਥੇਬੰਦੀ ਸਾਰੇ ਪੰਜਾਬ ਵਿੱਚ
ਮਜ਼ਦੂਰਾਂ ਦੀ ਲਾਮਬੰਦੀ ਤੇਜ਼ ਕਰੇਗੀ ਤਾਂ ਕਿ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਘਰ ਦੇ ਘਰਾਓ ਨੂੰ ਸਫਲ ਬਣਾਇਆ ਜਾ ਸਕੇ ਉਹਨਾ ਨੇ ਕਿਹਾ ਕਿ
18 ਫਰਵਰੀ ਦੇ ਘਰਾਓ ਲਈ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਜਿੰਮੇਵਾਰ ਹੈ।
   ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਮੁਕੇਸ਼ ਮਲੌਦ ਦੀ ਰਿਹਾਈ ਅਤੇ ਜਮੀਨੀ ਮੁੱਦਿਆਂ ਦੇ ਮਾਮਲੇ ਵਿੱਚ ਜਥੇਬੰਦੀਆਂ ਨਾਲ ਕੀਤੇ ਗਏ ਵਾਅਦੇ ਤੋਂ ਪਿੱਛੇ ਹਟ ਰਹੇ ਹਨ। ਸੰਗਰੂਰ ਪ੍ਰਸ਼ਾਸਨ ਆਪਣੇ ਵਾਅਦੇ ਮੁਤਾਬਕ ਨਾ ਤਾਂ  ਸਰਕਾਰ ਨਾਲ 10 ਫਰਵਰੀ ਦੀ ਮੀਟਿੰਗ ਦੀ ਮੁਅੱਤਲੀ ਤੋਂ ਬਾਅਦ ਨਾ ਅਗਲੀ ਮੀਟਿੰਗ  ਲੈ ਕੇ ਦਿੱਤੀ ਅਤੇ ਨਾ ਹੀ ਸੰਗਰੂਰ ਪ੍ਰਸ਼ਾਸਨ ਵੱਲੋਂ ਮੁਕੇਸ਼ ਮਲੌਦ ਦੀ ਰਿਹਾਈ ਲਈ ਆਪਣੇ ਵਾਅਦੇ ਮੁਤਾਬਕ ਕੋਈ ਵੀ ਵਾਅਦਾ ਪੂਰਾ ਕੀਤਾ ਹੈ। ਜਿਸ ਕਾਰਨ 18 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦਾ ਘਰਾਓ ਕਰਨ ਲਈ ਸੰਘਰਸ਼ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਲਾਮਬੰਦੀ ਤੇਜ਼ ਕਰਨ ਦਾ ਫੈਸਲਾ ਲੈਂਦਿਆਂ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਜ਼ਿਲ੍ਹਾ ਕਪੂਰਥਲਾ ਵਲੋਂ 18 ਫਰਵਰੀ ਨੂੰ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚਣ ਦੀ ਅਪੀਲ ਕੀਤੀ।

Post a Comment

Previous Post Next Post