ਸੁਲਤਾਨਪੁਰ ਲੋਧੀ 14 ਫਰਵਰੀ( ਲਾਡੀ,ਦੀਪ ਚੋਧਰੀ,ਉ.ਪੀ ਚੋਧਰੀ) ਬੀਤੇ ਸਾਲ ਆਏ ਹੜ੍ਹ ਦੇ ਕਾਰਨ ਹਜੇ ਵੀ ਲੋਕਾਂ ਦਾ ਦਰਦ ਬਰਕਰਾਰ ਹੈ ਅਤੇ ਜਖ਼ਮ ਅੱਲੇ ਹਨ। ਜਿੰਨਾ ਦਾ ਦਰਦ ਵਡਾਉਣ ਲਈ ਦੇਸ਼ ਵਿਦੇਸ਼ ਵਿੱਚੋਂ ਸੰਗਤਾਂ ਵੱਡੇ ਪੱਧਰ ਤੇ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਹੁਣ ਵਿਧਾਇਕ ਰਾਣਾ ਇੰਦਰ ਪ੍ਰਤਾਪ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਦੁੱਖਨਿਵਾਰਨ ਸਾਹਿਬ ਐਡਮਿੰਟਨ (ਕੈਨੇਡਾ) ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਚੈਅਰਮੈਨ ਹਰਜਿੰਦਰ ਸਿੰਘ ਜੌਹਲ, ਕੈਸ਼ੀਅਰ ਸੁਖਦੇਵ ਸਿੰਘ,ਸੁਰਿੰਦਰ ਸਿੰਘ, ਜੋਗਾ ਸਿੰਘ ਆਪਣੀ ਟੀਮ ਦੇ ਨਾਲ ਅੱਜ ਉਹਨਾਂ ਵੱਲੋਂ 35 ਲੱਖ ਰੁਪਏ ਦੀ ਰਾਸ਼ੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੀ ਗਈ ਹੈ। ਇਸ ਸਹਾਇਤਾ ਲੈਣ ਵਿੱਚ ਉਹ ਕਿਸਾਨ ਸ਼ਾਮਿਲ ਸਨ, ਜਿਨ੍ਹਾਂ ਦੀਆਂ ਫਸਲਾਂ ਹੜ੍ਹਾਂ ਦੌਰਾਨ ਬਰਬਾਦ ਹੋ ਗਈਆਂ ਸਨ , ਉਹ ਪਰਿਵਾਰ ਜਿਨ੍ਹਾਂ ਦੇ ਘਰ ਤਬਾਹ ਹੋ ਗਏ, ਨਾਲ ਹੀ ਇੱਕ ਅਪਾਹਜ ਵਿਅਕਤੀ ਅਤੇ ਇੱਕ ਬਜ਼ੁਰਗ ਮਹਿਲਾ ਨੂੰ ਵੀ ਮਦਦ ਦਿੱਤੀ ਗਈ।ਉਹਨਾਂ ਦੱਸਿਆ ਕਿ ਕੈਨੇਡਾ ਵਿੱਚ ਰੇਡੀਓ 5 .8 AM ਗੁਰਸ਼ਰਨ ਸਿੰਘ ਬੁੱਟਰ ਚਲਾਉਂਦੇ ਹਨ । ਜਿਨ੍ਹਾਂ ਦੇ ਸਹਿਯੋਗ ਨਾਲ ਇਹ ਰਾਸ਼ੀ ਇਕੱਠੀ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਾਡੇ ਵੱਲੋਂ 30 ਲੱਖ ਰੁਪਏ ਫਿਰੋਜ਼ਪੁਰ ਜ਼ਿਲ੍ਹੇ ਚ ਵੰਡੇ ਗਏ ਹਨ, ਜਿੱਥੇ ਵੀ ਲੋਕਾਂ ਦੀਆਂ ਹੜ੍ਹਾਂ ਨਾਲ ਕਾਫੀ ਨੁਕਸਾਨ ਹੋਇਆ ਸੀ ।
ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਹੜ੍ਹ ਪੀੜਤ ਪਰਿਵਾਰਾਂ ਵੱਲੋਂ ਐਨਆਰਆਈ ਪੰਜਾਬੀਆਂ ਅਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਐਡਮਿੰਟਨ ਦੀ ਸੰਸਥਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦੇਸ਼ ਬੈਠੀਆਂ ਸੰਗਤਾਂ ਨੇ ਸੱਚੀ ਸੇਵਾ ਅਤੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਹੈ, ਜਿਹੜੀ ਹਮੇਸ਼ਾ ਯਾਦ ਰੱਖੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁਸੀਬਤ ਦੇ ਸਮੇਂ ਲੋੜਵੰਦਾਂ ਦੀ ਸਹਾਇਤਾ ਕਰਨਾ ਸਿੱਖ ਧਰਮ ਦੀ ਪ੍ਰੰਪਰਾ ਹੈ ਅਤੇ ਗੁਰਦੁਆਰਾ ਸਾਹਿਬ ਹਮੇਸ਼ਾਂ ਮਨੁੱਖਤਾ ਦੀ ਸੇਵਾ ਲਈ ਤਤਪਰ ਰਹਿੰਦੇ ਹਨ ।ਅਤੇ ਉਹਨਾਂ ਨੇ ਇਸਨੂੰ ਮਨੁੱਖਤਾ ਪ੍ਰਤੀ ਸਮਰਪਣ ਦੀ ਸ਼ਾਨਦਾਰ ਮਿਸਾਲ ਕਰਾਰ ਦਿੱਤਾ।ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹੜਾਂ ਨੂੰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਲਾਕੇ ਦੇ ਕਾਫ਼ੀ ਪੀੜਤਾਂ ਨੂੰ ਅਜੇ ਤੱਕ ਫਸਲਾਂ ਅਤੇ ਘਰਾਂ ਦੇ ਨੁਕਸਾਨ ਦਾ ਯੋਗ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਲੋਕ ਅਜੇ ਵੀ ਆਰਥਿਕ ਤੌਰ ‘ਤੇ ਬਹੁਤ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਉਹਨਾ ਨੇ ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਸਰਵੇ ਕਰਵਾ ਕੇ ਹਰੇਕ ਹੜ ਪੀੜਤ ਪਰਿਵਾਰ ਤੱਕ ਮੁਆਵਜ਼ਾ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਮਨੁੱਖਤਾ ਦੇ ਨਾਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਪੀੜਤਾਂ ਨੂੰ ਰਾਹਤ ਦਿੱਤੀ ਜਾਵੇ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਦੀਪਕ ਧੀਰ ਰਾਜੂ, ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ,ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਰਪੰਚ ਗੁਰਮੀਤ ਸਿੰਘ ਬਾਊਪੁਰ, ਸਾਬਕਾ ਚੇਅਰਮੈਨ ਤੇਜਵੰਤ ਸਿੰਘ , ਆੜਤੀ ਆਗੂ ਕਸ਼ਮੀਰ ਸਿੰਘ , ਮਨਦੀਪ ਸਿੰਘ ਪੀਏ ਅਭਿਸ਼ੇਕ ਆਦਿ ਮੌਜੂਦ ਸਨ।

Tags
ਸੁਲਤਾਨ ਪੁਰ ਲੋਧੀ