ਕਪੂਰਥਲਾ ਵਿਰਾਸਤੀ ਮੇਲਾ 2026 ਸ਼ਾਨੋ ਸ਼ੌਕਤ ਨਾਲ ਸ਼ੁਰੂਗਾਇਕ ਸਿਕੰਦਰ ਸਲੀਮ ਨੇ ਦਿੱਤੀ ਆਪਣੀ ਪੇਸ਼ਕਾਰੀ

ਕਪੂਰਥਲਾ, 20  ਮਾਰਚ,(ਲਾਡੀ,ਦੀਪ ਚੋਧਰੀ,ਉ.ਪੀ,ਚੋਧਰੀ)
ਕਪੂਰਥਲਾ ਵਿਰਾਸਤੀ ਮੇਲਾ 2026 ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ  ਵਲੋਂ ਮੇਲੇ ਦੀ ਸ਼ੁਰੂਆਤ ਕਰਵਾਈ ਗਈ।  ਇਸ ਮੌਕੇ ਉਨ੍ਹਾਂ ਨਾਲ ਐਸ ਐਸ ਪੀ ਸ੍ਰੀ ਗੌਰਵ ਤੂਰਾ ਵੀ ਮੌਜੂਦ ਸਨ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਅਮੀਰ ਵਿਰਾਸਤ ਨੂੰ ਰੂਪਮਾਨ ਕਰਨ ਦੇ ਮਕਸਦ ਨਾਲ ਕਰਵਾਇਆ ਜਾ ਰਿਹਾ ਕਪੂਰਥਲਾ ਵਿਰਾਸਤੀ ਮੇਲਾ 2026  ਰਾਹ ਦਸੇਰਾ ਸਾਬਿਤ ਹੋਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਕਪੂਰਥਲਾ ਜੋ ਕਿ ਪੰਜਾਬ ਦੇ ਪੈਰਿਸ ਵਜੋਂ ਪ੍ਰਸਿੱਧ ਹੈ, ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।ਵਿਰਾਸਤੀ ਮੇਲੇ ਦੌਰਾਨ ਗਾਇਕ ਸਿਕੰਦਰ ਸਲੀਮ ਨੇ ਆਪਣੀ ਕਲਾ ਦੇ ਜਲਵੇ ਬਿਖੇਰੇ।
ਮੇਲੇ ਵਿਚ ਹੋਏ ਸੱਭਿਆਚਾਰਕ ਪ੍ਰੋਗਰਾਮ, ਹਿੰਦੂ ਕੰਨਿਆ ਕਾਲਜ, ਲਾਇਲਪੁਰ ਖਾਲਸਾ ਕਾਲਜ, ਜੀਐਨਏ ਯੂਨੀਵਰਸਿਟੀ  ਤੇ ਤਾਈ ਜਗੀਰੋ ਵਲੋਂ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ ।
ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਸਰਬਜੀਤ ਸਿੰਘ ਲੁਬਾਣਾ ,ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ਼ਿਖਾ ਭਗਤ, ਸਾਇੰਸ ਟੈਕਨਾਲੌਜੀ ਬੋਰਡ ਦੇ ਮੈਂਬਰ ਕੰਵਰ ਇਕਬਾਲ ਸਿੰਘ ਤੇ ਦਰਸ਼ਕ ਹਾਜ਼ਰ ਸਨ। 

Post a Comment

Previous Post Next Post