ਪੰਚਾਇਤ ਸੰਮਤੀ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਹੰਗਾਮਾ ਵਿਧਾਇਕ ਰਾਣਾ ਨੇ ਸਾਥੀਆਂ ਸਮੇਤ ਦਿਤਾ ਬੀਡੀਪੀਓ ਦਫਤਰ ਮੂਹਰੇ ਧਰਨਾ

ਸੁਲਤਾਨਪੁਰ ਲੋਧੀ,16 ਮਾਰਚ( ਲਾਡੀ,ਦੀਪ ਚੋਧਰੀ,ਉ ਪੀ ਚੋਧਰੀ)  ਬੀਡੀਪੀਓ ਦਫਤਰ ਸੁਲਤਾਨਪੁਰ ਲੋਧੀ ਵਿਖੇ ਪੰਚਾਇਤ ਸੰਮਤੀ ਦੀ ਚੋਣ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਥਾਨਕ ਪੁਲਿਸ ਨੇ ਇੱਕ ਬਲਾਕ ਸੰਮਤੀ ਮੈਂਬਰ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਅਤੇ ਉਸਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੇ ਰੋਸ ਵਜੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਬੀਡੀਪੀਓ ਦਫਤਰ ਦੇ ਬਾਹਰ ਆਪਣੇ ਸਮੂਹ ਬਲਾਕ ਸੰਮਤੀ ਮੈਂਬਰ ਸਾਥੀਆਂ ਅਤੇ ਸਮਰਥਕਾਂ ਨੂੰ ਲੈ ਕੇ ਰੋਸ  ਧਰਨਾ ਦੇ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤਿ। ਵਿਧਾਇਕ ਰਾਣਾ ਨੇ ਦੋਸ਼ ਲਾਇਆ ਕਿ ਸੱਤਾਧਰੀ ਧਿਰ ਨੇ ਆਪਣੀ ਹਾਰ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਉਹਨਾਂ ਦੱਸਿਆ ਕਿ ਚੇਅਰਮੈਨ ਸਾਡੀ ਧਿਰ ਦਾ ਬਣਨਾ ਸੀ ਜਿਸ ਨੂੰ ਲੈ ਕੇ ਵਿਰੋਧੀ ਧਿਰ ਬੁਖ਼ਲਾਹਟ ਵਿੱਚ ਸੀ। ਵਿਧਾਇਕ ਰਾਣਾ ਨੇ ਪੁਲਿਸ ਦੀ ਧੱਕੇਸ਼ਾਹੀ ਦਾ ਵੀ ਵਿਰੋਧ ਕੀਤਾ। ਉਹਨਾਂ ਦਾਅਵਾ ਕੀਤਾ ਕਿ ਉਹ  ਇਹ ਧੱਕੇਸ਼ਾਹੀ ਨਹੀਂ ਹੋਣ ਦੇਣਗੇ। ਦੂਜੇ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰਾਂ ਅਤੇ ਸਮਰਥਕਾਂ ਨੇ ਵੀ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਹਨਾਂ ਦੇ ਸਮਰਥਕਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਉਹ ਗੁਨਾਹਗਾਰ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਧੱਕੇਸ਼ਾਹੀ ਕਰ ਰਹੇ ਹਨ।

Post a Comment

Previous Post Next Post