ਪਿੰਡ ਹਾਜੀਪੁਰ ਵਿੱਚ ਦਸਤਾਰ ਸਿਖਲਾਈ ਕੈਂਪ ਤੇ ਮੁਕਾਬਲਿਆਂ ਦੀ ਸ਼ੁਰੂਆਤ, ਬੱਚਿਆਂ ਨੇ ਦਿਖਾਇਆ ਜੋਸ਼।

ਸੁਲਤਾਨਪੁਰ ਲੋਧੀ 20 ਮਾਰਚ ,(ਲਾਡੀ ,ਦੀਪ ਚੌਧਰੀ  ਓਪੀ ਚੌਧਰੀ- )ਹਿਊਮਨ ਰਾਇਟਸ ਪ੍ਰੈੱਸ ਕਲੱਬ (ਰਜਿ.) ਅਤੇ ਰਹਿਮਤ ਐਨਜੀਓ ਵੱਲੋਂ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਇਲਾਕਿਆਂ ਵਿੱਚ ਬੱਚਿਆਂ ਨੂੰ ਦਸਤਾਰ ਨਾਲ ਜੋੜਨ ਲਈ ਦਸਤਾਰ ਸਿਖਲਾਈ ਕੈਂਪ ਅਤੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੁਹਿੰਮ ਦੀ ਸ਼ੁਰੂਆਤ ਅੱਜ ਪਿੰਡ ਹਾਜੀਪੁਰ ਦੇ ਸ਼੍ਰੀ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ।
ਕੈਂਪ ਦੌਰਾਨ ਵੱਖ-ਵੱਖ ਵਰਗਾਂ ਵਿੱਚ ਦਸਤਾਰ ਬੰਨ੍ਹਣ ਦੇ ਮੁਕਾਬਲੇ ਕਰਵਾਏ ਗਏ। 0 ਤੋਂ 13 ਸਾਲ ਦੀ ਉਮਰ ਵਰਗ ਵਿੱਚ ਯੁਵਰਾਜ ਸਿੰਘ ਪਹਿਲੇ, ਮਾਨਵਜੋਤ ਸਿੰਘ ਦੂਸਰੇ ਅਤੇ ਸਹਿਜਪ੍ਰੀਤ ਸਿੰਘ ਤੀਸਰੇ ਸਥਾਨ 'ਤੇ ਰਹੇ। ਦੁਮਾਲਾ ਮੁਕਾਬਲੇ ਵਿੱਚ ਅਰਸਦੀਪ ਕੌਰ ਨੇ ਪਹਿਲਾ, ਚੜਤ ਸਿੰਘ ਨੇ ਦੂਸਰਾ ਅਤੇ ਲਵਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਓਪਨ ਵਰਗ ਵਿੱਚ ਲਵਪ੍ਰੀਤ ਸਿੰਘ ਪਹਿਲੇ, ਗਰਤੇਜ ਸਿੰਘ ਦੂਸਰੇ ਅਤੇ ਚਮਕੌਰ ਸਿੰਘ ਤੀਸਰੇ ਸਥਾਨ 'ਤੇ ਰਹੇ।
ਇਸ ਮੌਕੇ ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਪੰਨੂ, ਭਜਨ ਸਿੰਘ ਸਰਪੰਚ ਹਾਜੀਪੁਰ, ਸਰਵਣ ਸਿੰਘ ਸਾਬਕਾ ਸਰਪੰਚ ਸਰਦੁਲਾਪੁਰ, ਜਸਵਿੰਦਰ ਸਿੰਘ ਗੁਰਦੁਆਰਾ ਪ੍ਰਧਾਨ, ਕੁਲਵੰਤ ਸਿੰਘ, ਕੋਮਲਦੀਪ ਸਿੰਘ, ਸੁਖਦੇਵ ਸਿੰਘ, ਰਣਬੀਰ ਸਿੰਘ, ਜਸਬੀਰ ਸਿੰਘ ਅਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
ਪਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪਾਂ ਰਾਹੀਂ ਬੱਚਿਆਂ ਵਿੱਚ ਦਸਤਾਰ ਪ੍ਰਤੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਉਹਨਾਂ ਨੂੰ ਆਪਣੀ ਸੰਸਕ੍ਰਿਤੀ ਨਾਲ ਜੋੜਿਆ ਜਾ ਰਿਹਾ ਹੈ।

Post a Comment

Previous Post Next Post