ਸੁਲਤਾਨਪੁਰ ਲੋਧੀ,16 ਮਾਰਚ (ਲਾਡੀ,ਦੀਪ ਚੋਧਰੀ, ਉ.ਪੀ ਚੋਧਰੀ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਐਸ ਸੀ ਵਿੰਗ ਦੇ ਪ੍ਰਧਾਨ ਜਥੇ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਦੁਆਬਾ ਖੇਤਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਟਕਸਾਲੀ ਨੌਜਵਾਨ ਆਗੂ ਕੁਲਦੀਪ ਸਿੰਘ ਬੂਲੇ ਨੂੰ ਦੁਆਬਾ ਜੋਨ , ਸੁਰਿੰਦਰ ਸਿੰਘ ਦੇਸਲ ਨੂੰ ਦਿਹਾਤੀ ਅਤੇ ਸਰੂਪ ਸਿੰਘ ਖਲਵਾੜਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਪਰੋਕਤ ਆਗੂਆਂ ਵੱਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਜ਼ਿਲੇ ਦੀ ਸਮੁੱਚੀ ਲੀਡਰਸ਼ਿਪ ਨੂੰ ਨਾਲ਼ ਲੈ ਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ ਮੀਟਿੰਗ ਹਾਲ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ,ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਇੰਜਨੀਅਰ ਸਵਰਨ ਸਿੰਘ,ਐਚ ਐਸ ਵਾਲੀਆ,ਸੁਖਦੇਵ ਸਿੰਘ ਨਾਨਕਪੁਰ, ਰਜਿੰਦਰ ਸਿੰਘ ਚੰਦੀ, ਪਰਮਜੀਤ ਸਿੰਘ ਐਡਵੋਕੇਟ, ਤੇਜਿੰਦਰ ਸਿੰਘ ਨਿੱਝਰ, ਕੁਲਦੀਪ ਸਿੰਘ ਟਾਂਡੀ , ਸੁਰਜੀਤ ਸਿੰਘ ਢਿੱਲੋ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸ ਸੀ ਵਿੰਗ ਦੇ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਜ਼ਿਲੇ ਦੇ ਟਕਸਾਲੀ ਆਗੂਆਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣੇਗੀ। ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਸਮੇਂ ਹੀ ਹੋਇਆ ਹੈ, ਦੂਜੀਆਂ ਸਰਕਾਰਾਂ ਨੇ ਸਿਰਫ਼ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਹੈ।ਇਸ ਮੌਕੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਦੁਆਬਾ ਜੋਨ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ, ਕਪੂਰਥਲਾ ਦਿਹਾਤੀ ਦੇ ਪ੍ਰਧਾਨ ਸੁਰਿੰਦਰ ਸਿੰਘ ਦੇਸਲ ਅਤੇ ਸ਼ਹਿਰੀ ਦੇ ਪ੍ਰਧਾਨ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਉਸਾਰੂ ਸੋਚ ਸਦਕਾ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਤਨਦੇਹੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਲੈ ਕੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਕਿਉਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜ਼ੋ ਲੋਕ ਭਲਾਈ ਦੀਆਂ ਸਕੀਮਾਂ ਲਿਆਂਦੀਆਂ ਗਈਆਂ ਸਨ,ਉਸ ਨਾਲ਼ ਵਰਗ ਖੁਸ਼ ਸੀ।ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਜਥੇਦਾਰ ਗੁਰਜੰਟ ਸਿੰਘ ਆਹਲੀ,ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ,ਜਥੇਦਾਰ ਅਵਤਾਰ ਸਿੰਘ ਮੀਰੇ, ਰਣਜੀਤ ਸਿੰਘ ਰਾਣਾ ਡਡਵਿੰਡੀ,ਗੁਰਚਰਨ ਸਿੰਘ ਟਿੱਬੀ, ਜਸਵੰਤ ਸਿੰਘ ਕੌੜਾ, ਮੈਨੇਜਰ ਜਰਨੈਲ ਸਿੰਘ ਬੂਲੇ, ਕੁਲਦੀਪ ਸਿੰਘ ਟਾਂਡੀ, ਬਲਵਿੰਦਰ ਸਿੰਘ ਤੁੜ,ਦਰਬਾਰਾ ਸਿੰਘ ਵਿਰਦੀ,ਜਸਬੀਰ ਸਿੰਘ ਡਡਵਿੰਡੀ, ਭੁਪਿੰਦਰ ਸਿੰਘ ਖਿੰਡਾ, ਸਤਨਾਮ ਸਿੰਘ ਰਾਮੇ,ਅਰੁਣਦੀਪ ਸਿੰਘ ਸੈਦਪੁਰ, ਮਲਕੀਤ ਸਿੰਘ ਚੰਦੀ,ਚੈਂਚਲ ਸਿੰਘ, ਕਾਰਜ਼ ਸਿੰਘ ਤਕੀਆ, ਸਤਵਿੰਦਰ ਸਿੰਘ ਘੁੰਮਣ, ਹਰਜਿੰਦਰ ਸਿੰਘ ਘੁਮਾਣ,ਅਵਤਾਰ ਸਿੰਘ ਮੰਗੀ, ਹਰਜਿੰਦਰ ਕੁਮਾਰ, ਲਖਵਿੰਦਰ ਸਿੰਘ ਕੌੜਾ, ਬਲਬੀਰ ਸਿੰਘ ਸ਼ੇਰਪੁਰ, ਸੁਖਦੇਵ ਸਿੰਘ ਲਾਡੀ, ਸਿਮਰਪ੍ਰੀਤ ਸਿੰਘ ਸੈਦਪੁਰ, ਪਰਮਰਾਜ ਸਿੰਘ,ਅਨੋਖ ਸਿੰਘ ਭਰੋਆਣਾ, ਗੁਰਵਿੰਦਰ ਸਿੰਘ ਵਿੱਕੀ,ਹਰੀ ਸਿੰਘ ਵਾਟਾਂਵਾਲੀ, ਬੀਬੀ ਬਲਜੀਤ ਕੌਰ ਕਮਾਲਪੁਰ ਆਦਿ ਹਾਜ਼ਰ ਸਨ।
Tags
ਸੁਲਤਾਨ ਪੁਰ ਲੋਧੀ