ਸੁਲਤਾਨਪੁਰ ਲੋਧੀ, 4 ਅਪ੍ਰੈਲ ( ਲਾਡੀ,ਦੀਪ ਚੋਧਰੀ,ਉਪੀ ਚੋਧਰੀ ) ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਡੀ ਐਸ ਪੀ ਦਫਤਰ ਸੁਲਤਾਨਪੁਰ ਲੋਧੀ ਨਾਲ ਸਬੰਧਤ ਅਤੇ ਵੱਖ ਵੱਖ ਥਾਣਿਆਂ ਵਿੱਚ ਪੀੜਤ ਲੋਕਾਂ ਦੀਆਂ ਦਿੱਤੀਆਂ ਦਰਖ਼ਾਸਤਾਂ ਦੀ ਕੋਈ ਵੀ ਸੁਣਵਾਈ ਨਾ ਹੋਣ ਤੇ ਕੀਤੀ ਜਾ ਰਹੀ ਖੱਜਲਖੁਆਰੀ ਦੇ ਰੋਸ ਵਜੋਂ ਜਥੇਬੰਦੀਆਂ ਦਾ ਸਾਂਝਾ ਵਫਦ ਡੀ ਐਸ ਪੀ ਦਫਤਰ ਸੁਲਤਾਨਪੁਰ ਲੋਧੀ ਮਿਲ਼ਣ ਲਈ ਪਹੁੰਚਿਆ ਪਰ ਡੀ ਐਸ ਪੀ ਸਾਹਿਬ ਗੈਰ ਮੌਜੂਦਗੀ ਥਾਣਾ ਸੁਲਤਾਨਪੁਰ ਲੋਧੀ ਦੇ ਐਸ ਐਚ ਓ ਇੰਸਪੈਕਟਰ ਹਰਿੰਦਰ ਸਿੰਘ ਅਤੇ ਰੀਡਰ ਡੀ ਐਸ ਪੀ ਦਫਤਰ ਨੂੰ ਮੰਗ ਪੱਤਰ ਦਿੱਤਾ । ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦੇਂਦਿਆਂ ਹੋਇਆ ਉਨ੍ਹਾਂ ਕਿਹਾ ਕਿ ਕਿੰਨੀ ਮਾੜੀ ਗੱਲ ਹੈ ਕਿ ਇਨਸਾਫ ਲੈਣ ਲਈ ਪੀੜਤ ਲੋਕਾਂ ਵਲੋਂ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਸਾਹਮਣੇ ਪੇਸ਼ ਹੋ ਕੇ ਦਿੱਤੀਆਂ ਦਰਖ਼ਾਸਤਾਂ ਨੂੰ ਸਬੰਧਤ ਡਿਪਟੀ ਦਫ਼ਤਰ ਅਤੇ ਵੱਖ - ਵੱਖ ਥਾਣਿਆਂ ਵਿੱਚ ਸਾਲਾਂ ਬੱਧੀ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤਾ ਜਾਂਦਾ ਹੈ। ਪੀੜਤ ਇਨਸਾਫ ਲੈਣ ਲਈ ਪੁਲਿਸ ਕੋਲ ਗੇੜੇ ਮਾਰ ਕੇ ਖੱਜਲ - ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬਹੁਤ ਚਰਚਿਤ ਮਾਮਲਾ ਪਿੰਡ ਰਾਮਪੁਰ ਜਗੀਰ ਦੇ ਗ਼ਰੀਬ ਪਰਿਵਾਰ ਦੇ ਘਰ ਵਾਲੇ 8 ਮਰਲੇ ਨੰਬਰੀ ਥਾਂ ਨੂੰ ਪਿੰਡ ਦੇ ਹੀ ਸ਼ਾਹੂਕਾਰ ਸੂਦਖੋਰ ਆੜ੍ਹਤੀਏ ਵਲੋਂ ਹੋਰ ਨਾਲ ਮਿਲੀਭੁਗਤ ਧੋਖਾਧੜੀ ਨਾਲ ਲਾਲ ਲਕੀਰ ਹੜੱਪਣ ਦਾ ਵੱਡਾ ਘੱਪਲਾ ਸਾਹਮਣੇ ਲਿਆਉਣ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਜਥੇਬੰਦੀਆਂ ਦੇ ਸੰਘਰਸ਼ ਸਦਕਾ ਸੂਦਖੋਰ ਆੜ੍ਹਤੀਏ ਸਮੇਤ ਉਕਤ 9 ਦੋਸ਼ੀਆਂ ਖਿਲਾਫ਼ ਧਾਰਾਵਾਂ IPC 1860 - 420 - 120 -B ਤਹਿਤ ਮਿਤੀ 09/02/2025 ਨੂੰ ਪਰਚਾ ਦਰਜ਼ ਕੀਤਾ ਗਿਆ ਸੀ। ਫਿਰ ਵੀ ਪੀੜਤ ਪਰਿਵਾਰ ਇਨਸਾਫ ਦੀ ਉਡੀਕ ਵਿੱਚ ਘਰੋਂ ਬੇਘਰ ਹੋਇਆ ਦਰ -ਦਰ ਠੋਕਰਾਂ ਖਾਣ ਲਈ ਮਜ਼ਬੂਰ ਹੈ।
ਬਾਕੀ ਮਾਮਲਿਆਂ ਵਿੱਚ ਗ਼ਰੀਬ ਲੋਕਾਂ ਨੂੰ ਇਨਸਾਫ਼ ਨਹੀਂ ਮਿਲਿਆ। ਗਰੀਬ ਲੋਕ ਤਾਂ ਪਹਿਲਾਂ ਹੀ ਸਰਕਾਰਾਂ ਦੀ ਬੇਰੁੱਖੀ ਤੇ ਬੇਰੁਜ਼ਗਾਰੀ ਕਾਰਨ ਅੱਤ ਦੀ ਮਹਿੰਗਾਈ ਵਿੱਚ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਔਖਾਂ ਹੋਇਆ ਪਿਆ ਹੈ ਉੱਤੇ ਇਨਸਾਨ ਲਈ ਦਫ਼ਤਰਾਂ ਦੇ ਚੱਕਰ ਲਾਉਣ ਲਈ ਮਜਬੂਰ ਹਨ।
ਆਗੂਆਂ ਨੇ ਕਿਹਾ ਕਿ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਦੇ ਪੱਖਪਾਤੀ ਰਾਵੀਏ ਖਿਲਾਫ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ 11 ਨੂੰ ਡੀ ਐਸ ਪੀ ਦਫਤਰ ਸੁਲਤਾਨਪੁਰ ਲੋਧੀ ਮਹੁਰੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਮਜ਼ਦੂਰਾਂ ਕਿਸਾਨਾਂ ਅਤੇ ਸਮੂਹ ਇਨਸਾਫ ਪਸੰਦ ਲੋਕਾਂ ਨੂੰ ਵੱਡੀ ਧਰਨੇ ਪ੍ਰਦਰਸ਼ਨ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਵਰਕਰ ਜਿਨ੍ਹਾਂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੱਲ, ਅਮਰਜੀਤ ਸਿੰਘ ਜਵਾਲਾਪੁਰ ਵਿੱਚ ਹੰਸਾਂ ਸਿੰਘ ਮੂੰਡੀ, ਕੁਲਵਿੰਦਰ ਸਿੰਘ ਭੰਡਾਲ ਬੇਟ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਸੀਤਲ ਸਿੰਘ ਸਗੋਜਲਾ, ਪਲਵਿੰਦਰ ਸਿੰਘ ਕਮਾਲਪੁਰ,ਪਰਮਜੀਤ ਸਿੰਘ ਭੰਡਾਲ, ਮਲਕੀਤ ਸਿੰਘ ਧਾਲੀਵਾਲ, ਸੁੱਚਾ ਸਿੰਘ ਸੱਦੂਵਾਲ, ਬਚਿੱਤਰ ਸਿੰਘ ਸ਼ੇਰਪੁਰ ਸੱਧਾ, ਬਲਕਾਰ ਸਿੰਘ ਕਮਾਲਪੁਰ, ਕੁਲਦੀਪ ਕੌਰ ਉੱਚਾ ਬੋਹੜਵਾਲਾ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਮਨਜੀਤ ਕੌਰ ਜੱਬੋਸੁਧਾਰ ਬਿੰਦਰ ਕੌਰ ਆਦਿ ਆਗੂ ਵਰਕਰ ਹਾਜ਼ਰ ਸਨ।

Tags
ਸੁਲਤਾਨ ਪੁਰ ਲੋਧੀ